ਰਾਜਪਾਲ ਇੰਟਰਨੈਸ਼ਨਲ ਗੈਲਰੀ ਵੱਲੋਂ ਅਸਿਸਟੈਂਟ ਕਮਿਸ਼ਨਰ ਰਜਿੰਦਰ ਪਾਲ ਸਿੰਘ ਦਾ ਸਨਮਾਨ

ਰਾਜਪਾਲ ਇੰਟਰਨੈਸ਼ਨਲ ਗੈਲਰੀ ਆਫ ਫਾਇਨ ਆਰਟ ਵੱਲੋਂ ਅੱਜ ਉਘੇ ਆਰਟਿਸਟ ਰਾਜਪਾਲ ਸੁਲਤਾਨ ਦੀ ਅਗਵਾਈ ਵਿੱਚ ਅਸਿਸਟੈਂਟ ਕਮਿਸ਼ਨਰ ਫੂਡ ਸੇਫਟੀ ਕਮ ਡੈਸਿਗਨੇਟਿਡ ਅਫਸਰ (ਫੂਡ ਸੇਫਟੀ) ਰਜਿੰਦਪਾਲ ਸਿੰਘ ਨੂੰ ਵਧੀਆ ਸੇਵਾਵਾਂ ਲਈ ਵਿਸ਼ੇਸ਼ ਤੌਰ ‘ਤੇ ਭੋਲੇ ਭੰਡਾਰੀ ਸ਼ਿਵ ਸ਼ੰਕਰ ਦੀ ਹੱਥ ਨਾਲ ਬਣੀ ਪੇਂਟਿੰਗ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ।ਇਸ ਮੌਕੇ ਵਿਸ਼ੇਸ਼ ਤੌਰ ‘ਤੇ ਅੰਮ੍ਰਿਤਸਰ ਦੇਹਾਤੀ ਪੁਲਿਸ ਦੇ ਡੀ.ਐਸ.ਪੀ ਧਰਮਿੰਦਰ ਕਲਿਆਣ,ਐਚ.ਐਮ ਹਿਊਮਨ ਰਾਈਟਸ ਵੈਲਫੇਅਰ ਐਸੋਸੀਏਸ਼ਨ ਦੇ ਪੰਜਾਬ ਪ੍ਰਧਾਨ ਦੀਪਕ ਕੁਮਾਰ ਮਿੰਟੂ,ਪੀ.ਐਸ.ੳ ਜਗੀਰ ਸਿੰਘ,ਕੰਵਲਜੀਤ ਸਿੰਘ ਵਾਲੀਆ ਆਦਿ ਹਾਜ਼ਰ ਸਨ।ਇਸ ਮੌਕੇ ਰਾਜਪਾਲ ਸੁਲਤਾਨ ਨੇ ਕਿਹਾ ਕਿ ਰਜਿੰਦਰ ਪਾਲ ਸਿੰਘ ਅਪਣੀ ਡਿਊਟੀ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾ ਰਹੇ ਹਨ,ਅਜਿਹੇ ਅਫਸਰਾਂ ਤੇ ਹਮੇਸ਼ਾ ਸਾਨੂੰ ਮਾਨ ਰਿਹਾ ਹੈ।ਇਸ ਮੌਕੇ ਰਜਿੰਦਰ ਪਾਲ ਸਿੰਘ ਨੇ ਕਿਹਾ ਕਿ ਸਿਹਤ ਮੰਤਰੀ ਪੰਜਾਬ,ਸਿਵਲ ਸਰਜਨ ਅੰਮ੍ਰਿਤਸਰ ਅਤੇ ਹੋਰ ਸੀਨੀਅਰ ਅਧਿਕਾਰੀਆਂ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਨਾ ਕਰਦੇ ਹੋਏ ਮਿਲਾਵਟਖੋਰੀ ਕਰਨ ਵਾਲਿਆਂ ਵਿਰੁੱਧ ਸ਼ਖਤ ਕਾਰਵਾਈ ਕੀਤੀ ਜਾ ਰਹੀ ਹੈ।ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨੂੰ ਵੀ ਲੱਗੇ ਕਿ ਕੋਈ ਦੁਕਾਨਦਾਰ ਜਾਂ ਵਪਾਰੀ ਜਾਂ ਹੋਰ ਖਾਣ-ਪੀਣ ਵਾਲੀਆਂ ਵਸਤੂਆਂ ਵਿੱਚ ਮਿਲਾਵਟਖੋਰੀ ਕਰਕੇ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰ ਰਿਹਾ ਹੈ ਤਾਂ ਉਸਦੀ ਸ਼ਿਕਾਇਤ ਤੁਰੰਤ ਸਿਵਲ ਸਰਜਨ ਦਫਤਰ ਅੰਮ੍ਰਿਤਸਰ ਨੂੰ ਦਿੱਤੀ ਜਾਵੇ।