ਈਸ਼ਵਰ ਨਗਰ ਮੰਦਿਰ ਚ ਕੇਕ ਕੱਟ ਕੇ ਧੂਮ ਧਾਮ ਨਾਲ ਮਨਾਇਆ ਸਤਿਗੁਰੂ ਕਬੀਰ ਮਹਾਰਾਜ ਜੀ ਦਾ ਪ੍ਰਕਾਸ਼ ਦਿਹਾੜਾ ਸਮਾਗਮ ਚ ਮੁੱਖ ਮਹਿਮਾਨ ਵਜੋਂ ਪਹੁੰਚੇ ਸਾਬਕਾ ਐਮਪੀ ਸੁਸ਼ੀਲ ਰਿੰਕੂ,ਚੇਅਰਮੈਨ ਸੁਭਾਸ਼ ਗੋਰੀਆ
ਸਤਿਗੁਰੂ ਕਬੀਰ ਮਹਾਰਾਜ ਜੀ ਨੇ ਜਾਤ ਪਾਤ,ਧਰਮ ਅਤੇ ਊਚ-ਨੀਚ ਤੋਂ ਉੱਪਰ ਉੱਠ ਕੇ ਮਨੁੱਖਤਾ ਦੇ ਮਾਰਗ ਤੇ ਚੱਲਣ ਦੀ ਦਿੱਤੀ ਸਿੱਖਿਆ :- ਚੇਅਰਮੈਨ ਸੁਭਾਸ਼ ਗੋਰੀਆ

ਮਹਾਨ ਕ੍ਰਾਂਤੀਕਾਰੀ, ਯੁੱਗ ਪੁਰਸ਼, ਸਮਾਜ ਵਿੱਚ ਵਹਿਮਾਂ-ਭਰਮਾਂ ਦਾ ਨਾਸ਼ ਕਰਨ ਵਾਲੇ ਇਨਕਲਾਬੀ ਸੰਤ ਸਤਿਗੁਰੂ ਕਬੀਰ ਮਹਾਰਾਜ ਜੀ ਦਾ 627ਵਾਂ ਪ੍ਰਕਾਸ਼ ਦਿਹਾੜਾ ਜਲੰਧਰ ਵੈਸਟ ਦੀ ਵਾਰਡ ਨੰਬਰ 51 ਚ ਸਤਿੱਥ ਸਤਿਗੁਰੂ ਕਬੀਰ ਮੰਦਿਰ ਵਿਖੇ ਮੰਦਿਰ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਸੰਗਤ ਦੇ ਸਹਿਯੋਗ ਨਾਲ ਬਹੁਤ ਹੀ ਉਤਸ਼ਾਹ ਅਤੇ ਸ਼ਰਧਾਪੂਰਵਕ ਜਨਮ ਦਿਹਾੜਾ ਮਨਾਇਆ ਗਿਆ।ਇਸ ਮੌਕੇ “ਸ਼੍ਰੀ ਅੰਮ੍ਰਿਤਬਾਣੀ” ਦੇ ਆਰੰਭੇ ਆਖੰਡ ਜਾਪਾਂ ਦੇ ਭੋਗ ਉਪੰਰਤ ਸਜੇ ਵਿਸ਼ਾਲ ਧਾਰਮਿਕ ਦੀਵਾਨ ਸਜੇ।
ਸਮਾਗਮ ਚ ਮੁੱਖ ਮਹਿਮਾਨ ਵਜੋਂ ਸਾਬਕਾ ਸੰਸਦ ਸੁਸ਼ੀਲ ਰਿੰਕੂ,ਐਂਟੀ ਕ੍ਰਾਈਮ ਸਮਾਜ ਸੁਰੱਖਿਆ ਸੈਲ ਰਜਿ ਪੰਜਾਬ ਦੇ ਚੇਅਰਮੈਨ ਸੁਭਾਸ਼ ਗੋਰੀਆ,ਵਾਰਡ ਨੰਬਰ 51 ਤੋਂ ਇੰਚਾਰਜ ਪ੍ਰਵੀਨ ਗੋਰੀਆ,ਕੌਂਸਲਰ ਅਜੈ ਬੱਬਲ ਸ਼ਾਮਿਲ ਹੋਏ।ਇਸ ਮੌਕੇ ਸੰਗਤਾਂ ਨੂੰ ਸੰਬੋਧਨ ਕਰਦੇ ਹੋਏ ਚੇਅਰਮੈਨ ਸੁਭਾਸ਼ ਗੋਰੀਆ ਨੇ ਕਿਹਾ ਕਿ ਸਤਿਗੁਰੂ ਕਬੀਰ ਸਾਹਿਬ ਜੀ ਦੀ ਸਮੁੱਚੀ ਬਾਣੀ ਜਿਹੜੀ ਕਿ ਸਭ ਨੂੰ ਮੁਨੱਖਤਾ ਦਾ ਉਪਦੇਸ਼ ਦਿੰਦੀ ਹੈ, ਉੱਥੇ ਹੀ ਸਾਨੂੰ ਸਮਾਜ ਅੰਦਰ ਫੈਲ ਰਹੇ ਵਹਿਮਾਂ-ਭਰਮਾਂ ਦਾ ਡੱਟਵਾਂ ਵਿਰੋਧ ਕਰਨ ਲਈ ਵੀ ਪ੍ਰੇਰਦੀ ਹੈ।ਉਨ੍ਹਾਂ ਨੇ ਕਿਹਾ ਕਿ ਸਤਿਗੁਰਾਂ ਦੀ ਬਾਣੀ ਇਹ ਦਰਸਾਉਂਦੀ ਹੈ ਕਿ ਜਿਸ ਇਨਸਾਨ ਦੇ ਘਰ ਬੁੱਢੇ ਮਾਂ-ਬਾਪ ਸੇਵਾ ਦੁੱਖੋ ਦੁੱਖੀ ਹਨ ਅਤੇ ਉਹ ਇਨਸਾਨ ਧਾਰਮਿਕ ਅਸਥਾਨਾਂ ਉੱਤੇ ਜਾ-ਜਾ ਲੰਗਰ ਲਗਾਉਂਦਾ ਅਤੇ ਸੇਵਾ ਕਰਦਾ ਹੈ ਤਾਂ ਉਸ ਲਈ ਇਹ ਸਭ ਕੰਮ ਵਿਅਰਥ ਹਨ ਕਿਉਂਕਿ ਮਾਂ-ਬਾਪ ਦੀ ਸੇਵਾ ਤੋਂ ਵੱਡਾ ਕੋਈ ਦਾਨ-ਪੁੰਨ ਨਹੀ।ਇਸ ਮੌਕੇ ਸੋਂਨੁ ਭਗਤ ਪ੍ਰਧਾਨ ਤੇ ਸਮੂਹ ਪ੍ਰਬੰਧਕ ਕਮੇਟੀ ਨੇ ਸਾਂਝੇ ਤੌਰ ‘ਤੇ ਕਿਹਾ ਕਿ ਸਾਨੂੰ ਸਤਿਗੁਰੂ ਕਬੀਰ ਸਾਹਿਬ ਜੀ ਦੀ ਬਾਣੀ ਤੋਂ ਸੇਧ ਲੈਕੇ ਆਪਣਾ ਲੋਕ ਸੁੱਖੀ ਅਤੇ ਪ੍ਰਲੋਕ ਸੁਹੇਲਾ ਕਰਨਾ ਚਾਹੀਦਾ ਹੈ।ਅਜਿਹੇ ਰਹਿਬਰ ਦੁਨੀਆਂ ਵਿੱਚ ਵਿਰਲੇ ਹੀ ਆਉਂਦੇ ਹਨ।ਅੰਤ ਵਿੱਚ ਸਤਿਗੁਰੁ ਕਬੀਰ ਮਹਾਰਾਜ ਜੀ ਦਾ ਚੇਅਰਮੈਨ ਸੁਭਾਸ਼ ਗੋਰੀਆ ਵਲੋਂ ਕੇਕ ਕੱਟ ਕੇ ਜਨਮ ਦਿਹਾੜਾ ਮਨਾਇਆ ਗਿਆ ਅਤੇ ਖੁਸ਼ੀ ਦਾ ਇਜ਼ਹਾਰ ਕੀਤਾ।ਇਸ ਮੌਕੇ ਪ੍ਰਬੰਧਕ ਕਮੇਟੀ ਵਲੋਂ ਮੁੱਖ ਮਹਿਮਾਨਾਂ ਨੂੰ ਸਰੋਪਾ ਭੇਟ ਕਰ ਸਨਮਾਨਿਤ ਵੀ ਕੀਤਾ ਗਿਆ।ਸੰਗਤਾਂ ਲਈ ਮਾਲ ਪੁੜਿਆ ਦੇ ਨਾਲ ਜਲੇਬ ਦੇ ਅਤੁੱਟ ਲੰਗਰ ਵੀ ਵਰਤਾਏ ਗਏ।ਇਸ ਮੌਕੇ ਵਿਕਾਸ ਭਗਤ ਸੋਂਨੁ,ਸੰਨੀ ਵਿਜ,ਅਮਿਤ,ਰਵੀ ਉਰਫ ਮੇਅਰ,ਪਾਲ,ਸੁਰਿੰਦਰ,ਰਜਿੰਦਰ,ਅਜੈ, ਭੂਸ਼ਨ,ਸ਼ੁਭਮ ਸਲਾਰਿਆ,ਜੱਗੀ,ਵਿੱਕੀ ਭਗਤ ਆਦਿ ਸੈਂਕੜਿਆਂ ਦੀ ਗਿਣਤੀ ਚ ਲੋਕ ਮਜੂਦ ਸਨ।