AmritsarBreaking NewsE-Paper‌Local NewsPunjabReligion
Trending

ਗੁਰਦੁਆਰਾ ਸ੍ਰੀ ਟਾਹਲੀ ਸਾਹਿਬ ਸੰਤੋਖਸਰ ਸਾਹਿਬ ਦੇ ਸਰੋਵਰ ਦੀ ਕਾਰ ਸੇਵਾ 9 ਦਸੰਬਰ ਨੂੰ ਹੋਵੇਗੀ ਆਰੰਭ

ਅੰਮ੍ਰਿਤਸਰ, 5 ਦਸੰਬਰ 2024

ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਨਾਲ ਸਬੰਧਤ ਗੁਰਦੁਆਰਾ ਸ੍ਰੀ ਟਾਹਲੀ ਸਾਹਿਬ ਸੰਤੋਖਸਰ ਸਾਹਿਬ ਸ੍ਰੀ ਅੰਮ੍ਰਿਤਸਰ ਦੇ ਪਾਵਨ ਸਰੋਵਰ ਦੀ ਸੇਵਾ 9 ਦਸੰਬਰ 2024 ਨੂੰ ਆਰੰਭ ਹੋਵੇਗੀ। ਇਹ ਜਾਣਕਾਰੀ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ ਨੇ ਦਿੰਦਿਆਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਸਮੇਂ-ਸਮੇਂ ਗੁਰਦੁਆਰਾ ਸਾਹਿਬਾਨ ਅੰਦਰ ਸੰਗਤ ਦੀ ਮੰਗ ਅਤੇ ਲੋੜ ਅਨੁਸਾਰ ਸੇਵਾਵਾਂ ਕਰਵਾਈਆਂ ਜਾਂਦੀਆਂ ਹਨ। ਇਸੇ ਤਹਿਤ ਹੀ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਟਾਹਲੀ ਸਾਹਿਬ ਸੰਤੋਖਸਰ ਸਾਹਿਬ ਦੇ ਸਰੋਵਰ ਦੀ ਸਫ਼ਾਈ ਦੀ ਸੇਵਾ ਬਾਬਾ ਬਚਨ ਸਿੰਘ ਤੇ ਬਾਬਾ ਮਹਿੰਦਰ ਸਿੰਘ ਜੀ ਕਾਰਸੇਵਾ ਦਿੱਲੀ ਵਾਲਿਆਂ ਨੂੰ ਸੌਂਪੀ ਗਈ ਹੈ। ਸ. ਧੰਗੇੜਾ ਨੇ ਕਿਹਾ ਕਿ ਕਾਰਸੇਵਾ ਸਬੰਧੀ ਤਿਆਰੀਆਂ ਮੁਕੰਮਲ ਕੀਤੀਆਂ ਜਾ ਰਹੀਆਂ ਹਨ ਅਤੇ ਇਸ ਦੀ ਆਰੰਭਤਾ ਸਮੇਂ ਸਿੰਘ ਸਾਹਿਬਾਨ, ਤਖ਼ਤ ਸਾਹਿਬਾਨ ਦੇ ਜਥੇਦਾਰ ਸਾਹਿਬਾਨ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਪ੍ਰਮੁੱਖ ਸ਼ਖ਼ਸ਼ੀਅਤਾਂ ਹਾਜ਼ਰ ਰਹਿਣਗੀਆਂ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਕਾਰ ਸੇਵਾ ਸਮੇਂ ਵੱਧ ਤੋਂ ਵੱਧ ਸ਼ਮੂਲੀਅਤ ਕਰਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ।

admin1

Related Articles

Back to top button