
ਅੰਮ੍ਰਿਤਸਰ14 ਜੂਨ (ਕੰਵਲਜੀਤ ਸਿੰਘ)
ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਜ਼ਿਲਾ ਲੁਧਿਆਣਾ ਹਲਕਾ ਪੱਛਮੀ ਤੋਂ ਉੱਪ ਚੋਣ ਲੜ ਰਹੇ ‘ਆਪ’ ਉਮੀਦਵਾਰ ਸੰਜੀਵ ਅਰੋੜਾ ਲੋਕਾਂ ਦੇ ਸਹਿਯੋਗ ਨਾਲ ਵੱਡੀ ਲੀਡ ਨਾਲ ਜਿੱਤ ਹਾਸਲ ਕਰਨਗੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੀ ਅੰਮ੍ਰਿਤਸਰ ਹਲਕਾ ਦੱਖਣੀ ਮਹਿਲਾ ਵਿੰਗ ਵਾਈਸ ਪ੍ਰੈਜੀਡੈਂਟ ਗੁਰਪ੍ਰੀਤ ਕੌਰ ‘ਕੰਡਾ’ ਨੇ ਕਰਦਿਆਂ ਕਿਹਾ ਕਿ
ਮਾਨ ਸਰਕਾਰ ਵੱਲੋਂ ਪਿਛਲੇ 3 ਸਾਲਾਂ ਤੋਂ ਲਗਾਤਾਰ ਕੀਤੇ ਜਾ ਰਹੇ ਲੋਕ ਹਿੱਤ ਕਾਰਜਾਂ ਬਦੌਲਤ ਲੁਧਿਆਣਾ ਵਾਸੀ ਆਪ ਦੇ ਹੱਕ ਵਿਚ ਫਤਵਾ ਦੇਣ ਨੂੰ ਤਿਆਰ ਬੈਠੇ ਹਨ। ਉਨ੍ਹਾ ਕਿਹਾ ਕਿ ਲੁਧਿਆਣਾ ਉੱਪ ਚੋਣ ਦੇ ਉਮੀਦਵਾਰ ਸੰਜੀਵ ਅਰੋੜਾ ਵੱਲੋਂ ਲੁਧਿਆਣਾ ‘ਚ ਰਿਕਾਰਡ ਤੋੜ ਵਿਕਾਸ ਕਾਰਜ ਕਰਵਾਉਣ ਤੋਂ ਇਲਾਵਾ ਹਰ ਵਰਗ ਦੇ ਲੋਕਾਂ ਨੂੰ ਰਾਹਤ ਦਵਾਉਣ ਲਈ ਕਈ ਅਹਿਮ ਫੈਸਲੇ ਲਏ ਹਨ, ਜਿਸ ਦੇ ਮੱਦੇਨਜ਼ਰ ‘ਆਪ’ ਵੱਲੋਂ ਉਨਾਂ ਨੂੰ ਮੰਤਰੀ ਬਣਾਉਣ ਦਾ ਯੋਗ ਫੈਸਲਾ ਵੀ ਕੀਤਾ ਗਿਆਂ ਹੈ। ਉਨਾਂ ਕਿਹਾ ਕਿ ਹੁਣ ਤੱਕ ਦੀ ਸਰਕਾਰ ਦੀ ਕਾਰਗੁਜਾਰੀ ਤੋਂ ਪੰਜਾਬ ਵਾਸੀ ਆਮ ਆਦਮੀ ਪਾਰਟੀ ਨਾਲ ਲਗਾਤਾਰ ਜੁੜ ਰਹੇ ਹਨ। ਇਥੇ ਹੀ ਉਨਾਂ ਦਸਿਆ ਕਿ ਅੰਮ੍ਰਿਤਸਰ ਹਲਕਾ ਦੱਖਣੀ ਦੇ ਵਿਧਾਇਕ ਇੰਦਰਬੀਰ ਸਿੰਘ ਨਿੱਜਰ ਦੀ ਅਗਵਾਈ ਹੇਠ ਪਾਰਟੀ ਆਗੂਆਂ ਅਤੇ ਵਰਕਰਾਂ ਵੱਲੋਂ ਸੰਜੀਵ ਅਰੋੜਾ ਦੇ ਹੱਕ ‘ਚ ਸਾਥੀਆਂ ਸਣੇ ਚੋਣ ਪ੍ਰਚਾਰ ਜੰਗੀ ਪੱਧਰ ਤੇ ਕੀਤਾਂ ਜਾਂ ਰਿਹਾ ਹੈ ਅਤੇ ਇਹ ਮਿਹਨਤ ਜਰੂਰ ਰੰਗ ਲਿਆਏਗੀ।
ਅਖੀਰ ਮਹਿਲਾ ਵਿੰਗ ਦੇ ਵਾਈਸ ਪ੍ਰੈਜ਼ੀਡੈਂਟ ਹਲਕਾ ਦੱਖਣੀ ਅੰਮ੍ਰਿਤਸਰ ਗੁਰਪ੍ਰੀਤ ਕੌਰ ਨੇ ਵਿਰੋਧੀਆਂ ਨੂੰ ਵੀ ਨਿਸ਼ਾਨੇ ਉਤੇ ਲੈਂਦਿਆਂ ਕਿਹਾ ਕਿ ਲੁਧਿਆਣਾ ਵਾਸੀ ਕਾਂਗਰਸ, ਭਾਜਪਾ ਅਤੇ ਅਕਾਲੀ ਦਲ ਦੇ ਉਮੀਦਵਾਰਾਂ ਅੱਗੇ ਸਵਾਲਾਂ ਦੀ ਝੜੀ ਲਾ ਰਹੇ ਹਨ ਪਰ ਵਿਰੋਧੀ ਜਵਾਬ ਦੇਣ ਤੋਂ ਅਸਮਰਥ ਹੋ ਚੁੱਕੇ ਹਨ।



