
ਅੰਮ੍ਰਿਤਸਰ (ਕੰਵਲਜੀਤ ਸਿੰਘ )
ਬਾਬਾ ਮੇਜਰ ਸਿੰਘ ਵੱਲੋਂ ਪਿੰਡ ਟਾਂਗਰਾ ਵਿਖੇ ਚੌਹਾਨ ਪੈਲੇਸ ਵਿੱਚ ਯੁੱਧ ਨਸ਼ਿਆਂ ਵਿਰੁੱਧ ਦੇ ਸਬੰਧ ਵਿੱਚ ਇੱਕ ਵਿਸ਼ਾਲ ਸਮਾਗਮ ਕਰਵਾਇਆ ਗਿਆ। ਜਿਸ ਵਿੱਚ ਹਜ਼ਾਰਾਂ ਲੋਕਾਂ ਨੇ ਸ਼ਮੂਲੀਅਤ ਕੀਤੀ ਜਿਸ ਵਿੱਚ ਲੀਗਲ ਸੈਲ ਲੋਕ ਸੇਵਾ ਸੁਸਾਇਟੀ ਰਜਿ ਦੇ ਪ੍ਰਧਾਨ ਜੀਐਸ ਬਾਜ ਐਡਵੋਕੇਟ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ। ਇਸ ਮੌਕੇ ਤੇ ਜੀਐਸ ਬਾਜ ਨੇ ਬਾਬਾ ਮੇਜਰ ਸਿੰਘ ਜੀ ਨੂੰ ਵਿਸ਼ਵਾਸ ਦਵਾਇਆ ਕਿ ਉਹ ਉਹਨਾਂ ਵੱਲੋਂ ਚਲਾਏ ਗਏ ਯੁੱਧ ਨਸ਼ਿਆਂ ਵਿਰੁੱਧ ਅਭਿਆਨ ਵਿੱਚ ਆਪਣੀ ਲੀਗਲ ਸੈਲ ਲੋਕ ਸੇਵਾ ਸੁਸਾਇਟੀ ਵੱਲੋਂ ਪੂਰਾ ਸਾਥ ਦੇਣ ਦੇਣਗੇ ਉਨਾਂ ਨੇ ਆਖਿਆ ਕਿ ਨਸ਼ਿਆਂ ਵਿਰੁੱਧ ਕੋਈ ਵੀ ਕਾਨੂੰਨੀ ਲੜਾਈ ਲੜਨ ਲਈ ਉਹ ਹਮੇਸ਼ਾ ਬਾਬਾ ਮੇਜਰ ਸਿੰਘ ਜੀ ਦੇ ਨਾਲ ਮੋਢੇ ਨਾਲ ਮੋਢਾ ਲਾ ਕੇ ਚੱਲਣਗੇ।



