AmritsarBreaking NewsE-Paper‌Local NewsPolitical NewsPunjab
Trending

ਭਾਜਪਾ ਨਾਲ ਗੱਠਜੋੜ ਅਕਾਲੀਆਂ ਦਾ ਖ਼ਿਆਲੀ ਪਲਾਉ: ਪ੍ਰੋ. ਸਰਚਾਂਦ ਸਿੰਘ ਖਿਆਲਾ

ਅੰਮ੍ਰਿਤਸਰ, 16 ਜੂਨ 2025 (ਕੰਵਲਜੀਤ ਸਿੰਘ,ਅਭਿਨੰਦਨ ਸਿੰਘ)

ਕੁਝ ਅਕਾਲੀ ਆਗੂਆਂ ਵੱਲੋਂ ਨੇੜਲੇ ਭਵਿੱਖ ਵਿੱਚ ਭਾਜਪਾ ਨਾਲ ਗੱਠਜੋੜ ਬਾਰੇ ਦਿੱਤੇ ਜਾ ਰਹੇ ਬਿਆਨਾਂ ‘ਤੇ ਟਿੱਪਣੀ ਕਰਦਿਆਂ ਭਾਜਪਾ ਦੇ ਸੂਬਾਈ ਬੁਲਾਰੇ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਗੱਠਜੋੜ ਦੀ ਸੰਭਾਵਨਾ ਨੂੰ ਖ਼ਾਰਜ ਕਰ ਦਿੱਤਾ ਅਤੇ ਇਸ ਨੂੰ ਅਕਾਲੀਆਂ ਦਾ ਖ਼ਿਆਲੀ ਪਲਾਉ ਦੱਸਿਆ। ਉਨ੍ਹਾਂ ਕਿਹਾ ਕਿ ਇਹ ਅਕਾਲੀ ਦਲ ਦੇ ਆਗੂਆਂ ਦੀ ਰਾਜਨੀਤਿਕ ਇੱਛਾ ਹੋ ਸਕਦੀ ਹੈ, ਜਿਸ ਕਾਰਨ ਉਹ ਅਫ਼ਵਾਹਾਂ ਫੈਲਾ ਰਹੇ ਹਨ। ਪਰ ਜ਼ਮੀਨੀ ਪੱਧਰ ‘ਤੇ ਜਾਂ ਕੇਂਦਰੀ ਪੱਧਰ ‘ਤੇ ਅਜਿਹੀ ਕੋਈ ਗੱਲਬਾਤ ਨਹੀਂ ਹੋ ਰਹੀ ਹੈ।

ਉਨ੍ਹਾਂ ਕਿਹਾ ਕਿ ਇਹ ਸਾਰੀ ਸਾਜ਼ਿਸ਼ ਅਕਾਲੀ ਆਗੂਆਂ ਵੱਲੋਂ ਲੋਕਾਂ ਵਿੱਚ ਇਹ ਗ਼ਲਤਫ਼ਹਿਮੀ ਪੈਦਾ ਕਰਨ ਲਈ ਰਚੀ ਜਾ ਰਹੀ ਹੈ ਕਿ ਅਕਾਲੀ ਦਲ ਨੇੜਲੇ ਭਵਿੱਖ ਵਿੱਚ ਭਾਜਪਾ ਨਾਲ ਗੱਠਜੋੜ ਕਰੇਗਾ ਅਤੇ ਉਹ ਸੱਤਾ ਵਿੱਚ ਵਾਪਸ ਆਉਣਗੇ। ਸ਼ਰਤਾਂ ‘ਤੇ ਗੱਠਜੋੜ ਬਾਰੇ ਉਨ੍ਹਾਂ ਕਿਹਾ ਕਿ 1996 ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੀ ਭਾਈਵਾਲੀ ਕਿਸੇ ਸ਼ਰਤ ‘ਤੇ ਨਹੀਂ ਸੀ ਸਗੋਂ ਹਿੰਦੂ ਸਿੱਖ ਭਾਈਚਾਰੇ ਦੀ ਸਾਂਝ ਨੂੰ ਮਜ਼ਬੂਤ ਕਰਨ ਲਈ ਸੀ, ਹੁਣ ਅਕਾਲੀ ਆਗੂ ਸ਼ਰਤਾਂ ਨਾਲ ਗੱਠਜੋੜ ਦੀਆਂ ਸੰਭਾਵਨਾਵਾਂ ਬਾਰੇ ਗੱਲ ਕਰ ਰਹੇ ਹਨ। ਸਰਹੱਦ ਖੋਲ੍ਹਣ ਬਾਰੇ, ਜੋ ਕਿ ਗੱਠਜੋੜ ਦੀ ਇੱਕ ਸ਼ਰਤ ਹੈ, ਉਨ੍ਹਾਂ ਕਿਹਾ ਕਿ ਭਾਜਪਾ ਦੀ ਅੱਤਵਾਦ ‘ਤੇ ਜ਼ੀਰੋ ਟਾਲਰੈਸ ਨੀਤੀ ਹੈ, ਤਾਂ ਫਿਰ ਪਾਕਿਸਤਾਨ ਨਾਲ ਕਿਸੇ ਵੀ ਤਰ੍ਹਾਂ ਦੀ ਗੱਲਬਾਤ ਕਿਵੇਂ ਹੋ ਸਕਦੀ ਹੈ, ਜਿਸ ਨੇ ਭਾਰਤ ਵਿੱਚ ਅੱਤਵਾਦ ਫੈਲਾਉਣ ਵਿੱਚ ਵਿਸ਼ੇਸ਼ ਭੂਮਿਕਾ ਨਿਭਾਈ ਹੈ?

ਉਨ੍ਹਾਂ ਕਿਹਾ ਕਿ ਅਕਾਲੀ ਦਲ ਕਿਸੇ ਵੀ ਤਰ੍ਹਾਂ ਗੱਠਜੋੜ ਲਈ ਸੌਦੇਬਾਜ਼ੀ ਕਰਨ ਦੀ ਸਥਿਤੀ ਵਿੱਚ ਨਹੀਂ ਹੈ। ਅਕਾਲੀ ਆਗੂਆਂ ਵੱਲੋਂ ਆਪਣੇ ਆਪ ਨੂੰ ਵੱਡੇ ਭਰਾ ਦੀ ਭੂਮਿਕਾ ਵਿੱਚ ਪੇਸ਼ ਕਰਨ ‘ਤੇ ਹੈਰਾਨੀ ਪ੍ਰਗਟ ਕਰਦਿਆਂ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਾ ਵਜੂਦ ਹੁਣ ਪੰਜਾਬ ਵਿੱਚ ਨਾ-ਮਾਤਰ ਹੈ, 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਭਾਜਪਾ ਨੂੰ 6 ਪ੍ਰਤੀਸ਼ਤ ਤੋਂ ਘੱਟ ਵੋਟਾਂ ਮਿਲੀਆਂ, ਜਦੋਂ ਕਿ 2024 ਦੀਆਂ ਲੋਕ ਸਭਾ ਚੋਣਾਂ ਦੌਰਾਨ ਭਾਜਪਾ 18.5 ਪ੍ਰਤੀਸ਼ਤ ਵੋਟਾਂ ਪ੍ਰਾਪਤ ਕਰਕੇ ਪੰਜਾਬ ਵਿੱਚ ਤੀਜੀ ਸਭ ਤੋਂ ਵੱਡੀ ਪਾਰਟੀ ਬਣ ਗਈ।

ਉਨ੍ਹਾਂ ਕਿਹਾ ਕਿ ਅਕਾਲੀ ਦਲ ਨੂੰ ਸਿਰਫ਼ 13 ਪ੍ਰਤੀਸ਼ਤ ਵੋਟਾਂ ਮਿਲਣਾ ਸਪੱਸ਼ਟ ਕਰਦਾ ਹੈ ਕਿ ਪੰਥ ਨੇ ਅਕਾਲੀ ਦਲ ਨੂੰ ਰੱਦ ਕਰ ਦਿੱਤਾ ਹੈ। ਅਜਿਹੀ ਸਥਿਤੀ ਵਿੱਚ, ਅਕਾਲੀ ਦਲ ਵੱਲੋਂ ਆਪਣੇ ਆਪ ਨੂੰ ਵੱਡੇ ਭਰਾ ਦੀ ਭੂਮਿਕਾ ਵਿੱਚ ਪੇਸ਼ ਕਰਨਾ ਸਿਰਫ਼ ਇੱਕ ਕਲਪਨਾ ਤੋਂ ਵੱਧ ਕੁਝ ਨਹੀਂ ਹੈ। ਉਨ੍ਹਾਂ ਕਿਹਾ ਕਿ ਭਾਜਪਾ 117 ਹਲਕਿਆਂ ਤੋਂ ਚੋਣਾਂ ਲੜ ਚੁੱਕੀ ਹੈ ਅਤੇ ਹੁਣ ਇਹ ਪਹਿਲਾਂ ਵਰਗੀ ਸਥਿਤੀ ਵਿੱਚ ਨਹੀਂ ਹੈ, ਪਰ ਇੱਕ ਮਜ਼ਬੂਤਪਾਰਟੀ ਵਜੋਂ ਆਪਣੀ ਪਛਾਣ ਬਣਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਇਹ ਬਹੁਤ ਹੈਰਾਨੀ ਵਾਲੀ ਗੱਲ ਹੈ ਕਿ 2019 ਵਿੱਚ ਗੱਠਜੋੜ ਤੋੜਨ ਤੋਂ ਬਾਅਦ, ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਭਾਜਪਾ ‘ਤੇ ਸਿੱਖਾਂ ਦੇ ਧਾਰਮਿਕ ਮਾਮਲਿਆਂ ਵਿੱਚ ਦਖਲਅੰਦਾਜ਼ੀ ਕਰਨ, ਦਿੱਲੀ ਕਮੇਟੀ ਅਤੇ ਹਰਿਆਣਾ ਕਮੇਟੀ ਨੂੰ ਖੋਹਣ ਅਤੇ ਭਾਜਪਾ ਵਿੱਚ ਸ਼ਾਮਲ ਹੋਏ ਅਕਾਲੀ ਆਗੂਆਂ ਨੂੰ ਪੰਥ ਦੇ ਗ਼ੱਦਾਰ ਹੋਣ ਵਰਗੇ ਬੇਬੁਨਿਆਦ ਬਿਆਨ ਦੇ ਚੁੱਕੇ ਹਨ, ਹੁਣ ਉਹ ਭਾਜਪਾ ਨਾਲ ਗੱਠਜੋੜ ਦਾ ਸੁਪਨਾ ਕਿਵੇਂ ਦੇਖ ਸਕਦੇ ਹਨ?

Abhinandan Singh

।।ਸਤਿ ਸ੍ਰੀ ਅਕਾਲ 🙏🏻।।

Abhinandan Singh

।।ਸਤਿ ਸ੍ਰੀ ਅਕਾਲ 🙏🏻।।

Related Articles

Back to top button