AmritsarE-Paper‌Local NewsPunjabState
Trending

ਪਾਈਟੈਕਸ ਵਿੱਚ ਦਿਵਿਆਂਗਜਨਾਂ ਅਤੇ ਬਜ਼ੁਰਗਾਂ ਨੂੰ ਮਿਲੇਗੀ ਵੀਲ੍ਹ ਚੇਅਰ ਦੀ ਸਹੂਲਤ

ਅੰਮ੍ਰਿਤਸਰ,ਦਸੰਬਰ 2024 (ਕੰਵਲਜੀਤ ਸਿੰਘ, ਅਭਿਨੰਦਨ ਸਿੰਘ)

ਅੰਮ੍ਰਿਤਸਰ ਦੇ ਰਣਜੀਤ ਐਵੀਨਿਊ ਵਿਖੇ ਵੀਰਵਾਰ ਤੋਂ ਸ਼ੁਰੂ ਹੋਏ ਪੰਜਾਬ ਇੰਟਰਨੈਸ਼ਨਲ ਟ੍ਰੇਡ ਐਕਸਪੋ ਵਿੱਚ ਆਉਣ ਵਾਲੇ ਦਿਵਿਆਂਗਜਨਾਂ ਅਤੇ ਬਜ਼ੁਰਗਾਂ ਦੀ ਸਹੂਲਤ ਲਈ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੇ ਸਹਿਯੋਗ ਨਾਲ ਵ੍ਹੀਲ ਚੇਅਰ ਦੀ ਸਹੂਲਤ ਮੁਹੱਈਆ ਕਰਵਾਈ ਜਾਵੇਗੀ। ਅੰਮ੍ਰਿਤਸਰ ਜ਼ਿਲ੍ਹੇ ਦੀ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਅੱਜ ਇੱਥੇ ਪਾਈਟੈਕਸ ਦਾ ਦੌਰਾ ਕਰਨ ਉਪਰੰਤ ਰੈੱਡ ਕਰਾਸ ਸੁਸਾਇਟੀ ਅਤੇ ਪਾਈਟੈਕਸ ਦੇ ਪ੍ਰਬੰਧਕਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਨਾਲ ਮੇਲੇ ਵਿੱਚ ਆਉਣ ਵਾਲੇ ਦਿਵਿਆਂਗਜਨਾਂ ਅਤੇ ਬਜ਼ੁਰਗਾਂ ਨੂੰ ਮੇਲੇ ਵਿੱਚ ਘੁੰਮਣ-ਫਿਰਨ ਵਿੱਚ ਆਸਾਨੀ ਹੋਵੇਗੀ। ਇਸ ਮੌਕੇ ਬੋਲਦਿਆਂ ਪੀਐਚਡੀ ਚੈਂਬਰ ਆਫ਼ ਕਾਮਰਸ ਦੇ ਡਿਪਟੀ ਜਨਰਲ ਸਕੱਤਰ ਨਵੀਨ ਸੇਠ ਨੇ ਦੱਸਿਆ ਕਿ ਇੱਥੇ ਸੱਤ ਵ੍ਹੀਲ ਚੇਅਰਾਂ ਰੱਖੀਆਂ ਗਈਆਂ ਹਨ, ਜੋ ਇੱਥੇ ਗੇਟ ਨੰਬਰ ਤਿੰਨ ‘ਤੇ ਉਪਲਬਧ ਹੋਣਗੀਆਂ। ਪਾਈਟੈਕਸ ਵਿੱਚ ਆਉਣ ਵਾਲੇ ਦਿਵਿਆਂਗਜਨਾਂ ਅਤੇ ਬਜ਼ੁਰਗਾਂ ਲਈ ਇੱਥੇ ਸੱਤ ਕੁਰਸੀਆਂ ਲਗਾਈਆਂ ਗਈਆਂ ਹਨ। ਇੱਥੇ ਰੈੱਡ ਕਰਾਸ ਦੇ ਵਲੰਟੀਅਰ ਦਿਵਿਆਂਗਜਨਾਂ ਅਤੇ ਬਜ਼ੁਰਗਾਂ ਦੀ ਸਹੂਲਤ ਲਈ ਮੌਜੂਦ ਰਹਿਣਗੇ। ਵਲੰਟੀਅਰ ਖੁਦ ਬਜ਼ੁਰਗਾਂ ਅਤੇ ਦਿਵਿਆਂਗਜਨਾਂ ਦੀ ਮਦਦ ਕਰਨਗੇ। ਇਸ ਮੌਕੇ ਜ਼ਿਲ੍ਹਾ ਉਦਯੋਗ ਕੇਂਦਰ ਦੇ ਜਨਰਲ ਮੈਨੇਜਰ ਮਾਨਵਪ੍ਰੀਤ ਸਿੰਘ, ਪੀਐਚਡੀਸੀਸੀਆਈ ਦੀ ਖੇਤਰੀ ਨਿਰਦੇਸ਼ਕ ਭਾਰਤੀ ਸੂਦ ਤੋਂ ਇਲਾਵਾ ਕਈ ਪਤਵੰਤੇ ਹਾਜ਼ਰ ਸਨ।
admin1

Related Articles

Back to top button