
ਮਾਣਯੋਗ ਮੁੱਖ ਮੰਤਰੀ ਪੰਜਾਬ ਵੱਲੋਂ ਨਸ਼ਿਆਂ ਖਿਲਾਫ ਵਿੱਢੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਤਹਿਤ ਮਾਣਯੋਗ ਡੀ.ਜੀ.ਪੀ. ਪੰਜਾਬ ਜੀ ਦੀਆਂ ਹਦਾਇਤਾਂ ਅਨੁਸਾਰ ਸ਼੍ਰੀ ਮਨਿੰਦਰ ਸਿੰਘ ਆਈ.ਪੀ.ਐਸ., ਸੀਨੀਅਰ ਕਪਤਾਨ ਪੁਲਿਸ ਜਿਲ੍ਹਾ ਅੰਮ੍ਰਿਤਸਰ ਦਿਹਾਤੀ ਜੀ ਅਤੇ ਸ਼੍ਰੀ ਪਵਨ ਕੁਮਾਰ ਡੀ.ਐਸ.ਪੀ ਮਜੀਠਾ ਜੀ ਦੀ ਅਗਵਾਈ ਹੇਠ ਥਾਣਾ ਕੱਥੂਨੰਗਲ ਪੁਲਿਸ ਵੱਲੋ 500 ਗ੍ਰਾਮ ਅਫੀਮ ਸਮੇਤ ਇੱਕ ਦੋਸ਼ੀ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ।ਇਸ ਸਬੰਧੀ ਸ਼੍ਰੀ ਮਨਿੰਦਰ ਸਿੰਘ ਆਈ.ਪੀ.ਐਸ., ਸੀਨੀਅਰ ਕਪਤਾਨ ਪੁਲਿਸ ਜਿਲ੍ਹਾ ਅੰਮ੍ਰਿਤਸਰ ਦਿਹਾਤੀ ਜੀ ਨੇ ਜਾਣਕਾਰੀ ਦਿੰਦਿਆ ਦੱਸਿਆ ਗਿਆ ਕਿ ਥਾਣਾ ਕੱਥੂਨੰਗਲ ਪੁਲਿਸ ਵੱਲੋ ਗਸ਼ਤ ਦੌਰਾਨ ਡਰੇਨ ਪਿੰਡ ਮਾਨ ਤੋਂ ਰਵੀ ਸਿੰਘ ਨੂੰ ਸ਼ੱਕ ਦੇ ਆਧਾਰ ਤੇ ਰੋਕ ਕੇ ਜਸ ਚੈੱਕ ਕੀਤਾ ਤਾਂ ਉਕਤ ਦੋਸ਼ੀ ਕੋਲੋ 500 ਗ੍ਰਾਮ ਅਫੀਮ ਬ੍ਰਾਮਦ ਹੋਈ ਜਿਸ ਸਬੰਧੀ ਉਕਤ ਦੋਸ਼ੀ ਖਿਲਾਫ ਥਾਣਾ ਕੱਥੂਨੰਗਲ ਵਿਖੇ ਮੁਕੱਦਮਾ ਨੰ. 88 ਮਿਤੀ 30-6-2025 ਜੁਰਮ 18-61-85 ਐਨ.ਡੀ.ਪੀ.ਐਸ ਐਕਟ ਤਹਿਤ ਦਰਜ ਕਰਕੇ ਤਫਤੀਸ਼ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਉਕਤ ਗ੍ਰਿਫਤਾਰ ਦੋਸ਼ੀ ਦੇ ਫਾਰਵਰਡ ਅਤੇ ਬੈਕਵਰਡ ਲੰਿਕਾ ਨੂੰ ਖੰਘਾਲਿਆ ਜਾ ਰਿਹਾ ਹੈ ਅਤੇ ਇਸ ਮਾਮਲੇ ਵਿੱਚ ਹੋਰ ਜਿਸ ਕਿਸੇ ਦੀ ਵੀ ਸ਼ਮੂਲੀਅਤ ਸਾਹਮਣੇ ਆਵੇਗੀ ਉਸ ਖਿਲਾਫ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।



