ਭਾਈ ਗੁਰਿੰਦਰ ਸਿੰਘ ਅਤੇ ਭਾਈ ਚਮਕੌਰ ਸਿੰਘ ਦੀ ਗ੍ਰਿਫ਼ਤਾਰੀ ਦਾ ਅਕਾਲੀ ਦਲ ਵਾਰਿਸ ਪੰਜਾਬ ਵੱਲੋਂ ਵਿਰੋਧ


ਅੰਮ੍ਰਿਤਸਰ, 9 ਸਤੰਬਰ – ਸ਼ਹੀਦ ਪਰਵਾਰਾਂ ਦੇ ਸੇਵਾਦਾਰਾਂ ਭਾਈ ਗੁਰਿੰਦਰ ਸਿੰਘ ਅਤੇ ਭਾਈ ਚਮਕੌਰ ਸਿੰਘ ਦੀ ਗ੍ਰਿਫ਼ਤਾਰੀ ਦੇ ਮਾਮਲੇ ਨੇ ਰਾਜਨੀਤਿਕ ਤਪਸ਼ ਵਧਾ ਦਿੱਤੀ ਹੈ। ਅਕਾਲੀ ਦਲ ਵਾਰਿਸ ਪੰਜਾਬ ਦੇ ਫਿਰੋਜ਼ਪੁਰ ਜ਼ਿਲ੍ਹਾ ਪ੍ਰਧਾਨ ਬਾਬਾ ਤਰਸੇਮ ਸਿੰਘ ਨੇ ਇਸ ਕਾਰਵਾਈ ਨੂੰ ਨਿੰਦਣਯੋਗ ਕਰਾਰ ਦਿੰਦੇ ਹੋਏ ਸਰਕਾਰ ਨੂੰ ਤੁਰੰਤ ਸੇਵਾਦਾਰਾਂ ਦੀ ਰਿਹਾਈ ਕਰਨ ਦੀ ਮੰਗ ਕੀਤੀ ਹੈ।ਬਾਬਾ ਤਰਸੇਮ ਸਿੰਘ ਨੇ ਕਿਹਾ ਕਿ ਜੋ ਲੋਕ ਸ਼ਹੀਦਾਂ ਦੀਆਂ ਯਾਦਾਂ ਸੰਭਾਲਣ ਅਤੇ ਸਮਾਜਕ ਸੇਵਾ ਲਈ ਆਪਣਾ ਯੋਗਦਾਨ ਪਾ ਰਹੇ ਹਨ, ਉਨ੍ਹਾਂ ਨੂੰ ਤੰਗ-ਪਰੇਸ਼ਾਨ ਕਰਨਾ ਬਿਲਕੁਲ ਗਲਤ ਹੈ। ਉਨ੍ਹਾਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਵੱਲੋਂ ਸੇਵਾਦਾਰਾਂ ਨਾਲ ਜ਼ੁਲਮ ਜਾਰੀ ਰਿਹਾ ਤਾਂ ਅਕਾਲੀ ਦਲ ਵਾਰਿਸ ਪੰਜਾਬ ਵੱਲੋਂ ਵੱਡਾ ਸੰਗਰਾਮ ਛੇੜਿਆ ਜਾਵੇਗਾ।ਇਸ ਮੌਕੇ ਭਾਈ ਅਮਰਜੀਤ ਸਿੰਘ ਵੀਂਰਜੀ, ਭਾਈ ਕਵਲ ਸਿੰਘ, ਭਾਈ ਹਰਮਨਪ੍ਰੀਤ ਸਿੰਘ, ਭਾਈ ਸਮਰਥ ਸਿੰਘ ਕਾਵਾਂ, ਭਾਈ ਦਵਿੰਦਰ ਸਿੰਘ, ਭਾਈ ਸਮਰਥ ਸਿੰਘ ਪੰਘੂ, ਭਾਈ ਕਰਮਜੀਤ ਸਿੰਘ, ਭਾਈ ਪ੍ਰਕਾਸ਼ ਸਿੰਘ ਸਮੇਤ ਕਈ ਸੇਵਾਦਾਰ ਹਾਜ਼ਰ ਸਨ।ਅਕਾਲੀ ਦਲ ਵਾਰਿਸ ਪੰਜਾਬ ਵੱਲੋਂ ਸਾਫ਼ ਕੀਤਾ ਗਿਆ ਹੈ ਕਿ ਪਾਰਟੀ ਹੱਕ ਅਤੇ ਸੇਵਾ ਦੇ ਰਾਹ ਵਿੱਚ ਕਿਸੇ ਵੀ ਤਰ੍ਹਾਂ ਦੀ ਰੁਕਾਵਟ ਬਰਦਾਸ਼ਤ ਨਹੀਂ ਕਰੇਗੀ।



