Breaking NewsNews
Trending
ਪੁਲਿਸ ਕਮਿਸ਼ਨਰ ਅੰਮ੍ਰਿਤਸਰ ਵੱਲੋਂ ਸਵਿੰਦਰ ਸਿੰਘ ਨੂੰ ਮੁਬਾਰਕਬਾਦ ਅਤੇ ਭਵਿੱਖ ਲਈ ਸ਼ੁਭਕਾਮਨਾਵਾਂਦਿੱਤੀਆਂ

ਅੰਮ੍ਰਿਤਸਰ, 02 ਅਕਤੂਬਰ 2025 (ਅਭਿਨੰਦਨ ਸਿੰਘ)
ਪੁਲਿਸ ਕਮਿਸ਼ਨਰ, ਸ੍ਰੀ ਗੁਰਪ੍ਰੀਤ ਸਿੰਘ ਬੁਲਾਰ IPS ਅੰਮ੍ਰਿਤਸਰ ਜੀ ਵੱਲੋਂ ਤਰੱਕੀ ਪ੍ਰਾਪਤ ਕਰਦੇ ਸਵਿੰਦਰ ਸਿੰਘ ਨੂੰ ਦਿਲੋਂ ਮੁਬਾਰਕਬਾਦ ਦਿੱਤੀ ਗਈ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਇੰਸਪੈਕਟਰ ਨੇ ਆਪਣੀ ਡਿਊਟੀ ਇਮਾਨਦਾਰੀ, ਨਿਸ਼ਠਾ ਅਤੇ ਤਨਦੇਹੀ ਨਾਲ ਨਿਭਾਈ ਹੈ, ਜਿਸ ਕਰਕੇ ਉਹ ਇਸ ਸਨਮਾਨ ਅਤੇ ਤਰੱਕੀ ਦੇ ਹੱਕਦਾਰ ਬਣੇ ਹਨ।
ਪੁਲਿਸ ਕਮਿਸ਼ਨਰ ਨੇ ਇੰਸਪੈਕਟਰ ਨੂੰ ਭਵਿੱਖ ਵਿੱਚ ਹੋਰ ਵੀ ਚੰਗੇ ਕੰਮ ਕਰਨ ਲਈ ਪ੍ਰੇਰਿਤ ਕਰਦੇ ਹੋਏ ਉਨ੍ਹਾਂ ਨੂੰ ਸੁਨਹਿਰੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।
ਉਨ੍ਹਾਂ ਨੇ ਕਿਹਾ ਕਿ ਅਜਿਹੇ ਅਫਸਰਾਂ ਦੀ ਸਫਲਤਾ ਨਾ ਸਿਰਫ ਪੁਲਿਸ ਵਿਭਾਗ ਲਈ ਮਾਣ ਦੀ ਗੱਲ ਹੈ, ਸਗੋਂ ਇਹ ਹੋਰ ਅਧਿਕਾਰੀਆਂ ਲਈ ਵੀ ਪ੍ਰੇਰਣਾ ਦਾ ਸਰੋਤ ਹੈ।



