ਅੰਮ੍ਰਿਤਸਰ, 6 ਅਕਤੂਬਰ 2025 (ਅਭਿਨੰਦਨ ਸਿੰਘ)
ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕਰਵਾਇਆ ਗਿਆ। ਪਾਠ ਉਪਰੰਤ ਰਾਗੀ ਸਿੰਘਾਂ ਵੱਲੋਂ ਇਲਾਹੀ ਬਾਣੀ ਦਾ ਕੀਰਤਨ ਵੀ ਕੀਤਾ ਗਿਆ ਅਤੇ ਆਈਆਂ ਹੋਈਆਂ ਸੰਗਤਾਂ ਨੂੰ ਗੁਰੂ ਦਾ ਅਤੁਟ ਲੰਗਰ ਵੀ ਵਰਤਾਇਆ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ, ਐਸ:ਐਸ:ਪੀ ਦਿਹਾਤੀ ਸ੍ਰ ਮਨਿੰਦਰ ਸਿੰਘ, ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰੋਹਿਤ ਗੁਪਤਾ, ਸ੍ਰੀਮਤੀ ਅਮਨਦੀਪ ਕੌਰ, ਐਸ:ਡੀ:ਐਮ ਸ੍ ਗੁਰਸਿਮਰਨ ਸਿੰਘ, ਐਸ:ਡੀ:ਐਮ ਸ੍ਰ ਮਨਕੰਵਲ ਸਿੰਘ ਚਾਹਲ, ਵਧੀਕ ਡਿਪਟੀ ਕਮਿਸਨਰ ਨਗਰ ਨਿਗਮ ਸ੍ਰੀ ਸੁਰਿੰਦਰ ਕੁਮਾਰ, ਜਾਇੰਟ ਕਮਿਸ਼ਨਰ ਨਗਰ ਨਿਗਮ ਸ੍ਰ ਜੈ ਇੰਦਰ ਸਿੰਘ, ਜਿਲ੍ਹਾ ਮਾਲ ਅਫਸਰ ਸ੍ਰ ਨਵਕੀਰਤ ਸਿੰਘ ਰੰਧਾਵਾ, ਸੁਪਰਡੰਟ ਦਫਤਰ ਡਿਪਟੀ ਕਮਿਸ਼ਨਰ ਸ੍ਰੀ ਅਸਨੀਲ ਕੁਮਾਰ, ਸ੍ਰ ਹਰਪਾਲ ਸਿੰਘ, ਜਿਲ੍ਹਾ ਨਾਜਰ ਸ੍ਰ ਸੁਖਵਿੰਦਰ ਸਿੰਘ ਨੇ ਮੱਥਾ ਟੇਕਿਆ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਅਸ਼ੀਰਵਾਦ ਲਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਹੋਰ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਵੀ ਕੀਰਤਨ ਸਰਵਣ ਕੀਤਾ ।
Back to top button