AmritsarBreaking NewsEducation‌Local NewsPunjabState
Trending

ਪ੍ਰੋ. (ਡਾ.) ਕਰਮਜੀਤ ਸਿੰਘ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਾਈਸ ਚਾਂਸਲਰ ਨਿਯੁਕਤ

ਨਾਨ-ਟੀਚਿੰਗ ਇੰਪਲਾਈਜ਼ ਐਸੋਸੀਏਸ਼ਨ ਦੇ ਪ੍ਰਧਾਨ ਸ੍ਰੀ ਰਜ਼ਨੀਸ਼ ਭਾਰਦਵਾਜ ਵੱਲੋਂ ਫੁੱਲਾਂ ਦਾ ਗੁਲਦਸਤਾ ਦੇ ਕੇ ਕੀਤਾ ਗਿਆ ਸਵਾਗਤ

ਅੰਮ੍ਰਿਤਸਰ, 11 ਦਸੰਬਰ 2024 (ਸੁਖਬੀਰ ਸਿੰਘ, ਅਭਿਨੰਦਨ ਸਿੰਘ)

ਗੁਰੂ ਨਾਨਕ ਦੇਵ ਯੂਨੀਵਰਸਿਟੀ ਨਾਨ-ਟੀਚਿੰਗ ਇੰਪਲਾਈਜ਼ ਐਸੋਸੀਏਸ਼ਨ ਦੇ ਅਹੁੱਦੇਦਾਰਾਂ, ਕਾਰਜਕਾਰਨੀ ਮੈਂਬਰਾਂ ਅਤੇ ਕਰਮਚਾਰੀਆਂ ਵੱਲੋਂ ਯੂਨੀਵਰਸਿਟੀ ਦੇ ਨਵ ਨਿਯੁਕਤ ਵਾਈਸ ਚਾਂਸਲਰ ਪ੍ਰੋ. (ਡਾ.) ਕਰਮਜੀਤ ਸਿੰਘ ਨੂੰ ਅੱਜ ਉਨ੍ਹਾਂ ਦੇ ਦਫਤਰ ਪਹੁੰਚ ਕੇ ਵਧਾਈ ਪੇਸ਼ ਕੀਤੀ ਗਈ। ਇਸ ਮੌਕੇ ਤੇ ਪ੍ਰੈਸ ਨੋਟ ਜਾਰੀ ਕਰਦੇ ਹੋਏ ਨਾਨ-ਟੀਚਿੰਗ ਇੰਪਲਾਈਜ਼ ਐਸੋਸੀਏਸ਼ਨ ਦੇ ਸਕੱਤਰ ਪਬਲਿਕ ਰਿਲੇਸ਼ਨ ਸ੍ਰ. ਕੁਲਜਿੰਦਰ ਸਿੰਘ ਬੱਲ ਨੇ ਦੱਸਿਆ ਕਿ ਯੂਨੀਵਰਸਿਟੀ ਦੇ ਨਵ ਨਿਯੁਕਤ ਮਾਨਯੋਗ ਵਾਈਸ ਚਾਂਸਲਰ ਪ੍ਰੋ. (ਡਾ.) ਕਰਮਜੀਤ ਸਿੰਘ ਇਸ ਤੋਂ ਪਹਿਲਾਂ ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ, ਪਟਿਆਲਾ ਦੇ ਫਾਂਊਡਰ ਵਾਈਸ ਚਾਂਸਲਰ ਰਹੇ ਹਨ। ਹੁਣ ਪੰਜਾਬ ਰਾਜ ਭਵਨ ਵੱਲੋਂ ਦੀ ਨਿਯੁਕਤੀ 3 ਸਾਲ ਲਈ ਦੇਸ਼ ਦੀ ਵਕਾਰੀ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅਮ੍ਰਿਤਸਰ ਵਿਖੇ ਕੀਤੀ ਗਈ ਹੈ। ਇਸ ਮੌਕੇ ਤੇ ਉਨ੍ਹਾਂ ਦਾ ਸਵਾਗਤ ਨਾਨ-ਟੀਚਿੰਗ ਇੰਪਲਾਈਜ਼ ਐਸੋਸੀਏਸ਼ਨ ਦੇ ਪ੍ਰਧਾਨ ਸ੍ਰੀ ਰਜ਼ਨੀਸ਼ ਭਾਰਦਵਾਜ ਵੱਲੋਂ ਫੁੱਲਾਂ ਦਾ ਗੁਲਦਸਤਾ ਦੇ ਕੇ ਕੀਤਾ ਗਿਆ। ਪ੍ਰਧਾਨ ਸ੍ਰੀ ਰਜ਼ਨੀਸ਼ ਭਾਰਵਾਜ ਨੇ ਆਸ ਪ੍ਰਗਟਾਈ ਕਿ ਉਨ੍ਹਾਂ ਦੇ ਕਾਰਜਕਾਲ ਦੌਰਾਨ ਯੂਨੀਵਰਸਿਟੀ ਦਿਨ ਦੁੱਗਣੀ ਅਤੇ ਰਾਤ ਚੌਗਣੀ ਤਰੱਕੀ ਕਰੇਗੀ ਅਤੇ ਨਵ ਨਿਯੁਕਤ ਵਾਈਸ ਚਾਂਸਲਰ ਸਾਹਿਬ ਕਰਮਚਾਰੀਆਂ ਦੀ ਹੱਕੀ ਮੰਗਾਂ ਪ੍ਰਤੀ ਸੇਹਤਮੰਦ ਰਵਾਇਆ ਰੱਖਣਗੇ। ਇਸ ਮੌਕੇ ਤੇ ਵਾਈਸ ਚਾਂਸਲਰ ਪ੍ਰੋ. (ਡਾ.) ਕਰਮਜੀਤ ਸਿੰਘ ਨੇ ਯੂਨੀਵਰਸਿਟੀ ਦੇ ਨਾਨ-ਟੀਚਿੰਗ ਐਸੋਸੀਏਸ਼ਨ ਦੇ ਪ੍ਰਧਾਨ ਸ੍ਰੀ ਰਜ਼ਨੀਸ਼ ਭਾਰਦਵਾਜ ਨੂੰ ਵਿਸ਼ਵਾਸ਼ ਦਿਵਾਇਆ ਕਿ ਉਨ੍ਹਾਂ ਦੇ ਕਾਰਜਕਾਲ ਦੌਰਾਨ ਉਹ ਯੂਨੀਵਰਸਿਟੀ ਨਾਨ-ਟੀਚਿੰਗ ਕਰਮਚਾਰੀਆਂ ਦੀ ਬੇਹਤਰੀ ਅਤੇ ਹੱਕੀ ਅਤੇ ਜਾਇਜ਼ ਮੰਗਾਂ ਨੂੰ ਪੂਰਾ ਕਰਨ ਲਈ ਭਰਪੂਰ ਯਤਨ ਕਰਨਗੇ। ਨਾਨ-ਟੀਚਿੰਗ ਇੰਪਲਾਈਜ਼ ਐਸੋਸੀਏਸ਼ਨ ਦੇ ਪ੍ਰਧਾਨ ਵੱਲੋਂ ਇਸ ਮੌਕੇ ਤੇ ਨਵੇਂ ਵਾਈਸ ਚਾਂਸਲਰ ਦੀ ਨਿਯੁਕਤੀ ਕਰਨ ਲਈ ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਅਤੇ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦਾ ਧੰਨਵਾਦ ਵੀ ਕੀਤਾ। ਐਸੋਸੀਏਸ਼ਨ ਦੇ ਸਕੱਤਰ ਸ੍ਰ. ਰਜਿੰਦਰ ਸਿੰਘ ਨੇ ਮਾਨਯੋਗ ਵਾਈਸ ਚਾਂਸਲਰ ਸਾਹਿਬ ਦਾ ਕਰਮਚਾਰੀਆਂ ਦੀ ਮੰਗਾਂ ਪ੍ਰਤੀ ਵਚਨਬੱਧਤਾ ਪ੍ਰਗਟਾਉਣ ਲਈ ਧੰਨਵਾਦ ਕੀਤਾ।

admin1

Related Articles

Back to top button