
ਅੰਮ੍ਰਿਤਸਰ, 9 ਅਕਤੂਬਰ 2025 (ਅਭਿਨੰਦਨ ਸਿੰਘ)
ਅੰਤਰਰਾਸ਼ਟਰੀ ਪੱਧਰ ‘ਤੇ ਭਾਰਤ ਦਾ ਨਾਮ ਰੌਸ਼ਨ ਕਰਨ ਵਾਲੇ ਪ੍ਰਸਿੱਧ ਬਾਡੀ ਬਿਲਡਰ ਅਤੇ ਪੰਜਾਬੀ ਐਕਟਰ ਵਰਿੰਦਰ ਘੁਮਾਣ ਦਾ ਹਰਟ ਅਟੈਕ ਨਾਲ ਦੇਹਾਂਤ ਹੋ ਗਿਆ ਹੈ। ਉਨ੍ਹਾਂ ਦੀ ਅਚਾਨਕ ਮੌਤ ਦੀ ਖ਼ਬਰ ਨਾਲ ਖੇਡ ਅਤੇ ਫ਼ਿਲਮ ਜਗਤ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।
ਵਰਿੰਦਰ ਘੁਮਾਣ, ਜੋ ਕਿ ਪਹਿਲੇ ਸ਼ਾਕਾਹਾਰੀ ਪੇਸ਼ੇਵਰ ਬਾਡੀ ਬਿਲਡਰ ਹੋਣ ਦੇ ਨਾਤੇ ਵਿਸ਼ਵ ਪੱਧਰ ‘ਤੇ ਮਸ਼ਹੂਰ ਸਨ, ਨੇ ਕਈ ਅੰਤਰਰਾਸ਼ਟਰੀ ਮੁਕਾਬਲਿਆਂ ‘ਚ ਭਾਰਤ ਦੀ ਨੁਮਾਇੰਦਗੀ ਕੀਤੀ।
ਉਨ੍ਹਾਂ ਦੇ ਫ਼ੈਨਾਂ ਤੇ ਖੇਡ ਪ੍ਰੇਮੀਆਂ ਨੇ ਸੋਸ਼ਲ ਮੀਡੀਆ ‘ਤੇ ਉਨ੍ਹਾਂ ਦੀ ਮੌਤ ‘ਤੇ ਦੁੱਖ ਪ੍ਰਗਟ ਕਰਦੇ ਹੋਏ ਸ਼ਰਧਾਂਜਲੀ ਦਿੱਤੀ। ਕਈ ਸਿਤਾਰਿਆਂ ਨੇ ਵੀ ਉਨ੍ਹਾਂ ਦੇ ਪਰਿਵਾਰ ਪ੍ਰਤੀ ਸੰਵੇਦਨਾ ਜ਼ਾਹਿਰ ਕੀਤੀ।