ਅੰਮ੍ਰਿਤਸਰ ਦਿਹਾਤੀ ਪੁਲਿਸ ਅਤੇ ਬੀ.ਐਸ.ਐਫ. ਵੱਲੋਂ ਵੱਡੀ ਸਫਲਤਾ, 3 ਕਿਲੋਗ੍ਰਾਮ ਆਈਸ (ਮੈਥਾਮਫੇਟਾਮਾਈਨ) ਬਰਾਮਦ

ਅੰਮ੍ਰਿਤਸਰ, 9 ਅਕਤੂਬਰ 2025 (ਅਭਿਨੰਦਨ ਸਿੰਘ)
ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਬੀ.ਐਸ.ਐਫ. ਪੰਜਾਬ ਨਾਲ ਸਾਂਝੇ ਆਪਰੇਸ਼ਨ ਦੌਰਾਨ ਨਸ਼ੇ ਖ਼ਿਲਾਫ਼ ਵੱਡੀ ਕਾਰਵਾਈ ਕਰਦੇ ਹੋਏ 3 ਕਿਲੋਗ੍ਰਾਮ ਆਈਸ (ਮੈਥਾਮਫੇਟਾਮਾਈਨ) ਬਰਾਮਦ ਕੀਤੀ ਹੈ।
ਅਧਿਕਾਰਕ ਜਾਣਕਾਰੀ ਅਨੁਸਾਰ, ਇਹ ਸਫਲਤਾ ਪਿੰਡ ਭੈਣੀ ਰਾਜਪੂਤਾਂ ਦੇ ਨੇੜੇ ਇੱਕ ਅਚਨਚੇਤ ਚੈਕਿੰਗ ਦੌਰਾਨ ਮਿਲੀ, ਜਦੋਂ ਪੁਲਿਸ ਅਤੇ ਬੀ.ਐਸ.ਐਫ. ਦੀ ਟੀਮ ਨੇ ਮਿਲੀ-ਜੁਲੀ ਕਾਰਵਾਈ ਕਰਦਿਆਂ ਨਸ਼ੀਲੇ ਪਦਾਰਥ ਦੀ ਇਹ ਵੱਡੀ ਖੇਪ ਕਬਜ਼ੇ ‘ਚ ਲਈ।ਇਸ ਸਬੰਧੀ ਥਾਣਾ ਘਰਿੰਡਾ, ਅੰਮ੍ਰਿਤਸਰ ਵਿਖੇ ਐਫ.ਆਈ.ਆਰ ਦਰਜ ਕਰ ਲਈ ਗਈ ਹੈ ਅਤੇ ਤਸਕਰਾਂ ਦੀ ਪਛਾਣ ਕਰਨ ਨਾਲ ਨਾਲ ਇਸ ਨਸ਼ਾ ਤਸਕਰੀ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਤਕਨੀਕੀ ਜਾਂਚ ਜਾਰੀ ਹੈ।ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਪੰਜਾਬ ਪੁਲਿਸ ਨਸ਼ੀਲੇ ਪਦਾਰਥਾਂ ਦੀ ਸਪਲਾਈ ਚੇਨਾਂ ਨੂੰ ਪੂਰੀ ਤਰ੍ਹਾਂ ਤੋੜਨ ਅਤੇ ਨਸ਼ਾ ਮੁਕਤ ਪੰਜਾਬ ਬਣਾਉਣ ਲਈ ਵਚਨਬੱਧ ਹੈ।
ਇਹ ਸਾਂਝਾ ਆਪਰੇਸ਼ਨ ਸੁਰੱਖਿਆ ਏਜੰਸੀਆਂ ਦੇ ਆਪਸੀ ਸਹਿਯੋਗ ਅਤੇ ਸਮਰਪਿਤ ਯਤਨਾਂ ਦਾ ਸਪਸ਼ਟ ਉਦਾਹਰਣ ਹੈ, ਜਿਸ ਨਾਲ ਸਰਹੱਦ ਪਾਰ ਤੋਂ ਹੋ ਰਹੀ ਨਸ਼ੀਲੇ ਪਦਾਰਥਾਂ ਦੀ ਤਸਕਰੀ ‘ਤੇ ਗੰਭੀਰ ਪ੍ਰਹਾਰ ਕੀਤਾ ਗਿਆ ਹੈ।
