Breaking NewsNewsPolice News
Trending

ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਕੰਪਨੀ ਬਾਗ ਵਿਖੇ ਸਰਚ ਅਭਿਆਨ ਚਲਾਇਆ ਗਿਆ

ਅੰਮ੍ਰਿਤਸਰ, 11 ਅਕਤੂਬਰ 2025 (ਅਭਿਨੰਦਨ ਸਿੰਘ)

ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਆਮ ਜਨਤਾ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਅਤੇ ਮਾੜੇ ਅਨਸਰਾਂ ‘ਤੇ ਨਕੇਲ ਕੱਸਣ ਲਈ ਕੰਪਨੀ ਬਾਗ, ਅੰਮ੍ਰਿਤਸਰ ਵਿਖੇ ਵਿਸ਼ੇਸ਼ ਸਰਚ ਅਭਿਆਨ ਚਲਾਇਆ ਗਿਆ।

ਇਸ ਦੌਰਾਨ ਪੁਲਿਸ ਟੀਮਾਂ ਨੇ ਬਾਗ ਦੇ ਵੱਖ-ਵੱਖ ਹਿੱਸਿਆਂ ਵਿੱਚ ਤਲਾਸ਼ੀ ਮੁਹਿੰਮ ਚਲਾਈ ਅਤੇ ਸ਼ੱਕੀ ਵਿਅਕਤੀਆਂ ਦੀ ਜਾਂਚ ਕੀਤੀ। ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਇਹ ਕਾਰਵਾਈ ਨਾਗਰਿਕਾਂ ਦੀ ਸੁਰੱਖਿਆ, ਕਾਨੂੰਨ-ਵਿਵਸਥਾ ਬਰਕਰਾਰ ਰੱਖਣ ਅਤੇ ਗੈਰ-ਕਾਨੂੰਨੀ ਗਤੀਵਿਧੀਆਂ ‘ਤੇ ਰੋਕ ਲਾਉਣ ਦੇ ਉਦੇਸ਼ ਨਾਲ ਕੀਤੀ ਗਈ ਹੈ।

ਪੁਲਿਸ ਵੱਲੋਂ ਇਹ ਵੀ ਦੱਸਿਆ ਗਿਆ ਕਿ ਅਜੇਹੇ ਸਰਚ ਅਭਿਆਨ ਸ਼ਹਿਰ ਦੇ ਹੋਰ ਖੇਤਰਾਂ ਵਿੱਚ ਵੀ ਨਿਯਮਿਤ ਤੌਰ ‘ਤੇ ਜਾਰੀ ਰਹਿਣਗੇ ਤਾਂ ਜੋ ਅੰਮ੍ਰਿਤਸਰ ਨੂੰ ਸੁਰੱਖਿਅਤ ਅਤੇ ਸ਼ਾਂਤੀਪੂਰਨ ਬਣਾਇਆ ਜਾ ਸਕੇ।

Abhinandan Singh

।।ਸਤਿ ਸ੍ਰੀ ਅਕਾਲ 🙏🏻।।

Abhinandan Singh

।।ਸਤਿ ਸ੍ਰੀ ਅਕਾਲ 🙏🏻।।

Related Articles

Back to top button