Breaking NewsPolice News
Trending
ਸੀ.ਆਈ.ਏ. ਸਟਾਫ-2 ਅੰਮ੍ਰਿਤਸਰ ਵੱਲੋਂ ਵੱਡੀ ਨਸ਼ਾ ਰੋਕੂ ਕਾਰਵਾਈ , 215 ਗ੍ਰਾਮ ਹੈਰੋਇਨ ਤੇ ₹5000 ਡਰੱਗ ਮਨੀ ਸਮੇਤ 2 ਦੋਸ਼ੀ ਗ੍ਰਿਫ਼ਤਾਰ

ਅੰਮ੍ਰਿਤਸਰ, 12 ਅਕਤੂਬਰ 2025 (ਅਭਿਨੰਦਨ ਸਿੰਘ)
ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਦੇ ਸੀ.ਆਈ.ਏ. ਸਟਾਫ-2 ਵੱਲੋਂ ਗੁਪਤ ਸੂਚਨਾ ਦੇ ਆਧਾਰ ‘ਤੇ ਚਲਾਈ ਗਈ ਯੋਜਨਾਬੱਧ ਕਾਰਵਾਈ ਦੌਰਾਨ ਦੋ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਵੱਡੀ ਸਫਲਤਾ ਪ੍ਰਾਪਤ ਕੀਤੀ ਗਈ।
ਗ੍ਰਿਫ਼ਤਾਰ ਕੀਤੇ ਗਏ ਦੋਸ਼ੀਆਂ ਦੀ ਪਹਿਚਾਣ ਗੁਰਸੇਵਕ ਸਿੰਘ ਉਰਫ਼ ਸੇਵਕ ਅਤੇ ਅਰਸ਼ਦੀਪ ਸਿੰਘ ਉਰਫ਼ ਸੰਨੀ ਵਜੋਂ ਹੋਈ ਹੈ। ਪੁਲਿਸ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ 215 ਗ੍ਰਾਮ ਹੈਰੋਇਨ ਅਤੇ ₹5000/- ਡਰੱਗ ਮਨੀ ਬਰਾਮਦ ਕੀਤੀ ਹੈ।
ਅਧਿਕਾਰੀਆਂ ਨੇ ਦੱਸਿਆ ਕਿ ਦੋਸ਼ੀਆਂ ਖ਼ਿਲਾਫ਼ ਨਸ਼ਾ ਤਸਕਰੀ ਸੰਬੰਧੀ ਵੱਖ-ਵੱਖ ਧਾਰਾਵਾਂ ਅਧੀਨ ਮਾਮਲਾ ਦਰਜ ਕਰਕੇ ਅੱਗੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਦਾ ਕਹਿਣਾ ਹੈ ਕਿ ਇਹ ਕਾਰਵਾਈ ਨਸ਼ੇ ਦੇ ਖ਼ਿਲਾਫ਼ ਚਲਾਈ ਜਾ ਰਹੀ ਲਗਾਤਾਰ ਮੁਹਿੰਮ ਦਾ ਹਿੱਸਾ ਹੈ, ਜਿਸਦਾ ਮਕਸਦ ਅੰਮ੍ਰਿਤਸਰ ਸ਼ਹਿਰ ਨੂੰ ਨਸ਼ਾਮੁਕਤ ਬਣਾਉਣਾ ਹੈ।
