Breaking NewsNewsPolice News
Trending
ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਸਪੈਸ਼ਲ ਨਾਕਾਬੰਦੀ, ਸ਼ੱਕੀ ਵਹੀਕਲਾਂ ਤੇ ਵਿਅਕਤੀਆਂ ਦੀ ਹੋਈ ਸਖ਼ਤ ਚੈਕਿੰਗ
ਅੰਮ੍ਰਿਤਸਰ, 12 ਅਕਤੂਬਰ 2025 (ਅਭਿਨੰਦਨ ਸਿੰਘ)
ਆਮ ਜਨਤਾ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਸਪੈਸ਼ਲ ਨਾਕਾਬੰਦੀ ਕੀਤੀ ਗਈ। ਇਸ ਦੌਰਾਨ ਹਰ ਆਉਣ-ਜਾਣ ਵਾਲੇ ਵਾਹਨ ਦੀ ਵਿਸਥਾਰ ਨਾਲ ਜਾਂਚ ਕੀਤੀ ਗਈ ਤੇ ਸ਼ੱਕੀ ਵਿਅਕਤੀਆਂ ਦੀ ਪੁੱਛਗਿੱਛ ਵੀ ਕੀਤੀ ਗਈ।
ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਇਹ ਕਾਰਵਾਈ ਅਪਰਾਧਿਕ ਗਤੀਵਿਧੀਆਂ ‘ਤੇ ਨਜ਼ਰ ਰੱਖਣ ਅਤੇ ਕਾਨੂੰਨ-ਵਿਵਸਥਾ ਨੂੰ ਬਣਾਈ ਰੱਖਣ ਲਈ ਕੀਤੀ ਗਈ ਹੈ। ਸ਼ਹਿਰ ਦੇ ਪ੍ਰਮੁੱਖ ਚੌਰਾਹਿਆਂ ਤੇ ਪੁਲਿਸ ਨੇ ਨਾਕੇ ਲਗਾ ਕੇ ਟੀਮਾਂ ਤੈਨਾਤ ਕੀਤੀਆਂ ਹਨ।
ਕਮਿਸ਼ਨਰੇਟ ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਪੁਲਿਸ ਦੀ ਜਾਂਚ ਵਿੱਚ ਸਹਿਯੋਗ ਕਰਨ ਅਤੇ ਕਿਸੇ ਵੀ ਸ਼ੱਕੀ ਹਲਚਲ ਬਾਰੇ ਤੁਰੰਤ ਸੂਚਿਤ ਕਰਨ, ਤਾਂ ਜੋ ਸ਼ਹਿਰ ਵਿੱਚ ਅਮਨ-ਸ਼ਾਂਤੀ ਬਰਕਰਾਰ ਰਹੇ।
