Breaking NewsNewsSGPC Amritsar
Trending

ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਮ ਸਿੰਘ ਦੇ ਅਕਾਲ ਚਲਾਣੇ ’ਤੇ ਐਡਵੋਕੇਟ ਧਾਮੀ ਵੱਲੋਂ ਦੁੱਖ ਪ੍ਰਗਟ

ਅੰਮ੍ਰਿਤਸਰ, 12 ਅਕਤੂਬਰ 2025 (ਅਭਿਨੰਦਨ ਸਿੰਘ)

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ  ਮੈਂਬਰ ਭਾਈ ਰਾਮ ਸਿੰਘ ਦੇ ਅਕਾਲ ਚਲਾਣਾ ਕਰ ਜਾਣ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਐਡਵੋਕੇਟ ਧਾਮੀ ਨੇ ਭਾਈ ਰਾਮ ਸਿੰਘ ਦੀਆਂ ਪੰਥਕ ਸੇਵਾਵਾਂ ਨੂੰ ਯਾਦ ਕਰਦਿਆਂ ਕਿਹਾ ਕਿ ਉਹ ਨਿਮਰ ਸੁਭਾਅ ਵਾਲੇ ਨੇਕਦਿਲ ਇਨਸਾਨ ਸਨ, ਜਿਨ੍ਹਾਂ ਨੇ ਹਮੇਸ਼ਾ ਪੰਥਕ ਸਰੋਕਾਰਾਂ ਨੂੰ ਪਹਿਲ ਦਿੱਤੀ। ਭਾਈ ਰਾਮ ਸਿੰਘ ਨੇ ਸ਼੍ਰੋਮਣੀ ਕਮੇਟੀ ਮੈਂਬਰ ਵਜੋਂ ਲੰਬਾ ਸਮਾਂ ਸੇਵਾਵਾਂ ਨਿਭਾਈਆਂ ਅਤੇ ਧਰਮ ਦੇ ਪ੍ਰਚਾਰ ਪ੍ਰਸਾਰ ਲਈ ਅਹਿਮ ਕਾਰਜਾਂ ਵਿਚ ਯੋਗਦਾਨ ਪਾਇਆ।

ਉਨ੍ਹਾਂ ਕਿਹਾ ਕਿ ਭਾਈ ਰਾਮ ਸਿੰਘ ਦੇ ਅਕਾਲ ਚਲਾਣੇ ਨਾਲ ਪਰਿਵਾਰ ਅਤੇ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਨੂੰ ਵੀ ਵੱਡਾ ਘਾਟਾ ਪਿਆ ਹੈ। ਐਡਵੋਕੇਟ ਧਾਮੀ ਨੇ ਭਾਈ ਰਾਮ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਕਰਤਾ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖ਼ਸ਼ਣ ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬੱਲ ਪ੍ਰਦਾਨ ਕਰਨ।

ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਰਘੁਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਲਿਆਣ, ਜਨਰਲ ਸਕੱਤਰ ਸ. ਸੇ਼ੇਰ ਸਿੰਘ ਮੰਡਵਾਲਾ ਤੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਵੀ ਭਾਈ ਰਾਮ ਸਿੰਘ ਦੇ ਅਕਾਲ ਚਲਾਣੇ ਤੇ ਦੁੱਖ ਪ੍ਰਗਟ ਕਰਦਿਆਂ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ।

Abhinandan Singh

।।ਸਤਿ ਸ੍ਰੀ ਅਕਾਲ 🙏🏻।।

Abhinandan Singh

।।ਸਤਿ ਸ੍ਰੀ ਅਕਾਲ 🙏🏻।।

Related Articles

Back to top button