Breaking NewsNewsPolice News
Trending
ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਆਰੀਆ ਗਰਲਜ਼ ਸਕੂਲ ਲੋਹਗੜ੍ਹ ਵਿੱਚ ਗੁੱਡ ਟੱਚ ਤੇ ਬੈਡ ਟੱਚ ਬਾਰੇ ਜਾਗਰੂਕਤਾ ਸੈਮੀਨਾਰ

ਅੰਮ੍ਰਿਤਸਰ, 13 ਅਕਤੂਬਰ 2025 (ਅਭਿਨੰਦਨ ਸਿੰਘ)
ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਦੇ PPMM ਸਟਾਫ ਵੱਲੋਂ ਆਰੀਆ ਗਰਲਜ਼ ਸੀਨੀਅਰ ਸੈਕੰਡਰੀ ਸਕੂਲ, ਲੋਹਗੜ੍ਹ ਵਿਖੇ ਇੱਕ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਸੈਮੀਨਾਰ ਦੌਰਾਨ ਵਿਦਿਆਰਥੀਆਂ ਨੂੰ ਗੁੱਡ ਟੱਚ ਅਤੇ ਬੈਡ ਟੱਚ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ।
ਪੁਲਿਸ ਅਧਿਕਾਰੀਆਂ ਨੇ ਵਿਦਿਆਰਥੀਆਂ ਨੂੰ ਸਮਝਾਇਆ ਕਿ ਕਿਸ ਤਰ੍ਹਾਂ ਉਹ ਆਪਣੇ ਸੁਰੱਖਿਆ ਸੰਬੰਧੀ ਹੱਕਾਂ ਨੂੰ ਜਾਣ ਸਕਦੇ ਹਨ ਅਤੇ ਕਿਸੇ ਵੀ ਅਣਚਾਹੀ ਘਟਨਾ ਦੀ ਸੂਰਤ ‘ਚ ਤੁਰੰਤ ਮਾਪਿਆਂ ਜਾਂ ਪੁਲਿਸ ਨਾਲ ਸੰਪਰਕ ਕਰਨਾ ਚਾਹੀਦਾ ਹੈ।
ਇਸ ਮੌਕੇ ਪੁਲਿਸ ਵੱਲੋਂ ਕਿਹਾ ਗਿਆ ਕਿ ਅਜਿਹੇ ਜਾਗਰੂਕਤਾ ਪ੍ਰੋਗਰਾਮਾਂ ਦਾ ਮਕਸਦ ਬੱਚਿਆਂ ਵਿੱਚ ਸਵੈ-ਸੁਰੱਖਿਆ ਦੀ ਭਾਵਨਾ ਪੈਦਾ ਕਰਨਾ ਅਤੇ ਉਹਨਾਂ ਨੂੰ ਸਮਾਜਿਕ ਜ਼ਿੰਮੇਵਾਰੀ ਪ੍ਰਤੀ ਜਾਗਰੂਕ ਕਰਨਾ ਹੈ।
ਸਕੂਲ ਪ੍ਰਬੰਧਕਾਂ ਨੇ ਪੁਲਿਸ ਦੇ ਇਸ ਕਦਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੇ ਸੈਮੀਨਾਰ ਵਿਦਿਆਰਥੀਆਂ ਦੀ ਸੁਰੱਖਿਆ ਜਾਗਰੂਕਤਾ ਵਧਾਉਣ ਲਈ ਬਹੁਤ ਲਾਭਦਾਇਕ ਹਨ।
