Breaking NewsCrimeNews
Trending

ਖੇਮਕਰਨ ਨੇੜੇ ਭਾਰਤ-ਪਾਕਿਸਤਾਨ ਸਰਹੱਦ ਤੋਂ ਹਥਿਆਰਾਂ ਦੀ ਖੇਪ ਬਰਾਮਦ

ਅੰਮ੍ਰਿਤਸਰ, 13 ਅਕਤੂਬਰ 2025 (ਅਭਿਨੰਦਨ ਸਿੰਘ)

ਖੁਫੀਆ ਜਾਣਕਾਰੀ ‘ਤੇ ਤੁਰੰਤ ਕਾਰਵਾਈ ਕਰਦੇ ਹੋਏ ਸਟੇਟ ਸਪੈਸ਼ਲ ਆਪਰੇਸ਼ਨ ਸੈੱਲ (SSOC), ਅੰਮ੍ਰਿਤਸਰ ਨੇ ਸੀਮਾ ਸੁਰੱਖਿਆ ਬਲ (BSF) ਨਾਲ ਸਾਂਝੇ ਆਪਰੇਸ਼ਨ ਦੌਰਾਨ ਤਰਨਤਾਰਨ ਜ਼ਿਲ੍ਹੇ ਦੇ ਖੇਮਕਰਨ ਨੇੜੇ ਭਾਰਤ-ਪਾਕਿਸਤਾਨ ਸਰਹੱਦ ਤੋਂ ਹਥਿਆਰਾਂ ਦੀ ਵੱਡੀ ਖੇਪ ਬਰਾਮਦ ਕੀਤੀ ਹੈ।

ਜਾਂਚ ਅਧਿਕਾਰੀਆਂ ਅਨੁਸਾਰ, ਆਪਰੇਸ਼ਨ ਦੌਰਾਨ 2 AK-47 ਰਾਈਫਲਾਂ, 2 AK-47 ਮੈਗਜ਼ੀਨ, ਇੱਕ ਪਿਸਤੌਲ PX5 ਸਟੌਰਮ ਸਮੇਤ ਮੈਗਜ਼ੀਨ ਅਤੇ 10 ਜ਼ਿੰਦਾ ਕਾਰਤੂਸ ਮਿਲੇ ਹਨ। ਮੁੱਢਲੀ ਜਾਂਚ ਵਿੱਚ ਇਹ ਖੁਲਾਸਾ ਹੋਇਆ ਹੈ ਕਿ ਇਹ ਹਥਿਆਰ ਪਾਕਿਸਤਾਨ ਤੋਂ ਤਸਕਰੀ ਰਾਹੀਂ ਭੇਜੇ ਗਏ ਸਨ।

ਐੱਸ.ਐੱਸ.ਓ.ਸੀ. ਅੰਮ੍ਰਿਤਸਰ ਵਿਖੇ ਇਸ ਸਬੰਧੀ ਐੱਫ.ਆਈ.ਆਰ. ਦਰਜ ਕਰ ਲਈ ਗਈ ਹੈ, ਅਤੇ ਪੁਲਿਸ ਵੱਲੋਂ ਤਸਕਰਾਂ ਦੀ ਪਛਾਣ, ਉਨ੍ਹਾਂ ਦੇ ਸਬੰਧਾਂ ਅਤੇ ਪੂਰੇ ਤਸਕਰੀ ਨੈੱਟਵਰਕ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ।

ਪੰਜਾਬ ਪੁਲਿਸ ਨੇ ਕਿਹਾ ਹੈ ਕਿ ਉਹ ਸੰਗਠਿਤ ਅਪਰਾਧ ਦੇ ਖਾਤਮੇ ਅਤੇ ਰਾਜ ਵਿੱਚ ਸ਼ਾਂਤੀ ਤੇ ਸਦਭਾਵਨਾ ਨੂੰ ਬਣਾਈ ਰੱਖਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

Abhinandan Singh

।।ਸਤਿ ਸ੍ਰੀ ਅਕਾਲ 🙏🏻।।

Abhinandan Singh

।।ਸਤਿ ਸ੍ਰੀ ਅਕਾਲ 🙏🏻।।

Related Articles

Back to top button