ਅੰਮ੍ਰਿਤਸਰ ਦਿਹਾਤੀ ਪੁਲਿਸ ਦੀ ਵੱਡੀ ਸਫਲਤਾ — ਸਪੈਸ਼ਲ ਸੈੱਲ ਨੇ 1 ਦੋਸ਼ੀ ਨੂੰ , 2 ਗਲੌਕ ਪਿਸਟਲ, 9 ਜਿੰਦਾ ਰੌਂਦ ਅਤੇ 2 ਮੈਗਜ਼ੀਨਾਂ ਸਮੇਤ ਗ੍ਰਿਫ਼ਤਾਰ ਕੀਤਾ

ਅੰਮ੍ਰਿਤਸਰ, 15 ਅਕਟੂਬਰ 2025 (ਅਭਿਨੰਦਨ ਸਿੰਘ)
ਸ਼੍ਰੀ ਮਨਿੰਦਰ ਸਿੰਘ (ਆਈ.ਪੀ.ਐਸ.), ਸੀਨੀਅਰ ਕਪਤਾਨ ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਅਤੇ ਸ਼੍ਰੀ ਗੁਰਿੰਦਰਪਾਲ ਸਿੰਘ (ਡੀ.ਐਸ.ਪੀ. ਡੀ) ਦੀ ਅਗਵਾਈ ਹੇਠ ਸਪੈਸ਼ਲ ਸੈੱਲ ਦੇ ਐਸਐਚਓ ਸਤਿੰਦਰ ਸਿੰਘ ਅਤੇ ਉਨ੍ਹਾਂ ਦੀ ਟੀਮ ਨੇ ਇੱਕ ਵੱਡੀ ਕਾਮਯਾਬੀ ਹਾਸਲ ਕਰਦਿਆਂ ਇੱਕ ਦੋਸ਼ੀ ਨੂੰ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ।
ਪੁਲਿਸ ਨੇ ਦੋਸ਼ੀ ਗੁਰਵਿੰਦਰ ਸਿੰਘ ਉਰਫ਼ ਰਾਣਾ, ਪੁੱਤਰ ਲਖਵਿੰਦਰ ਸਿੰਘ, ਨਿਵਾਸੀ ਉਦੋਕੇ ਖੁਰਦ ਨੂੰ 2 ਗਲੌਕ ਪਿਸਟਲ, 9 ਜਿੰਦਾ ਰੌਂਦ (9mm) ਅਤੇ 2 ਮੈਗਜ਼ੀਨਾਂ ਸਮੇਤ ਕਾਬੂ ਕੀਤਾ।
ਡੀ.ਐਸ.ਪੀ. ਗੁਰਿੰਦਰਪਾਲ ਸਿੰਘ ਨੇ ਦੱਸਿਆ ਕਿ ਐਸਐਚਓ ਸਤਿੰਦਰ ਸਿੰਘ ਦੀ ਟੀਮ ਵੱਲੋਂ ਗਸ਼ਤ ਦੌਰਾਨ ਪੁਲ ਡਰੇਨ ਮੱਤੇਵਾਲ ਨੇੜੇ ਇਹ ਕਾਰਵਾਈ ਕੀਤੀ ਗਈ। ਇਸ ਸਬੰਧੀ ਥਾਣਾ ਮੱਤੇਵਾਲ ਵਿਖੇ ਮੁਕੱਦਮਾ ਨੰਬਰ 52 ਮਿਤੀ 14-10-2025, ਧਾਰਾ 25(8)-54-59 ਅਸਲਾ ਐਕਟ ਤਹਿਤ ਦਰਜ ਕਰਕੇ ਤਫ਼ਤੀਸ਼ ਸ਼ੁਰੂ ਕੀਤੀ ਗਈ ਹੈ।
ਪੁਲਿਸ ਅਧਿਕਾਰੀਆਂ ਅਨੁਸਾਰ, ਗ੍ਰਿਫ਼ਤਾਰ ਦੋਸ਼ੀ ਦੇ ਫਾਰਵਰਡ ਅਤੇ ਬੈਕਵਰਡ ਲਿੰਕਾਂ ਦੀ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਇਸ ਨੈੱਟਵਰਕ ਨਾਲ ਜੁੜੇ ਹੋਰ ਵਿਅਕਤੀਆਂ ਦੀ ਪਛਾਣ ਹੋਣ ‘ਤੇ ਉਨ੍ਹਾਂ ਖ਼ਿਲਾਫ਼ ਵੀ ਸਖ਼ਤ ਕਾਰਵਾਈ ਕੀਤੀ ਜਾਵੇਗੀ।
