Breaking NewsKhalsa College/University AmritsarNews
Trending

ਗੁਰੂ ਨਾਨਕ ਦੇਵ ਯੂਨੀਵਰਸਿਟੀ ‘ਚ ਡਿਿਜਟਲ ਸਿਟੀਜ਼ਨਸ਼ਿਪ ਤੇ ਸਾਇਬਰ ਸਿਿਕਉਰਟੀ ਵਿਸ਼ੇ ‘ਤੇ ਸ਼ਾਰਟ ਟਰਮ ਕੋਰਸ ਦਾ ਉਦਘਾਟਨ

ਅੰਮ੍ਰਿਤਸਰ, 23 ਅਕਤੂਬਰ 2025 (ਅਭਿਨੰਦਨ ਸਿੰਘ)

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਯੂਜੀਸੀ ਮਾਲਵੀਆ ਮਿਸ਼ਨ ਟੀਚਰ ਟ੍ਰੇਨਿੰਗ ਸੈਂਟਰ ਵੱਲੋਂ ਵਾਈਸ-ਚਾਂਸਲਰ ਪ੍ਰੋ. (ਡਾ.) ਕਰਮਜੀਤ ਸਿੰਘ ਦੀ ਅਗਵਾਈ ਹੇਠ ਇੱਕ ਹਫ਼ਤੇ ਦਾ ਆਨਲਾਈਨ ਸ਼ਾਰਟ ਟਰਮ ਕੋਰਸ “ਡਿਿਜਟਲ ਸਿਟੀਜ਼ਨਸ਼ਿਪ ਐਂਡ ਸਾਇਬਰ ਸਿਿਕਉਰਟੀ” ਦਾ ਉਦਘਾਟਨ ਕੀਤਾ ਗਿਆ। ਇਸ ਕੋਰਸ ਦਾ ਮੁੱਖ ਉਦੇਸ਼ ਅਧਿਆਪਕਾਂ ਨੂੰ ਆਧੁਨਿਕ ਡਿਿਜਟਲ ਸਿੱਖਿਆ ਅਤੇ ਸੁਰੱਖਿਆ ਸਬੰਧੀ ਹੁਨਰਾਂ ਨਾਲ ਸੰਪੰਨ ਕਰਨਾ ਹੈ, ਤਾਂ ਜੋ ਉਹ ਸਿੱਖਿਆ ਦੇ ਖੇਤਰ ਵਿੱਚ ਨਵੀਂ ਤਕਨਾਲੋਜੀ ਦਾ ਪ੍ਰਭਾਵਸ਼ਾਲੀ ਤਰੀਕੇ ਨਾਲ ਪ੍ਰਯੋਗ ਕਰ ਸਕਣ।ਇਸ ਕੋਰਸ ਦੌਰਾਨ ਪ੍ਰਸਿੱਧ ਸੰਸਥਾਵਾਂ ਦੇ ਮਾਹਿਰਾਂ ਵੱਲੋਂ ਸਾਇਬਰ ਹਾਈਜੀਨ, ਸਾਇਬਰ ਅਟੈਕਸ, ਡਿਿਜਟਲ ਸਿਟੀਜ਼ਨਸ਼ਿਪ ਅਤੇ ਸਾਇਬਰ ਐਥਿਕਸ ਵਰਗੇ ਵਿਿਸ਼ਆਂ ‘ਤੇ ਇੰਟਰਐਕਟਿਵ ਸੈਸ਼ਨ ਕਰਵਾਏ ਜਾ ਰਹੇ ਹਨ। ਦੇਸ਼ ਭਰ ਦੀਆਂ ਵੱਖ-ਵੱਖ ਸੰਸਥਾਵਾਂ ਤੋਂ 80 ਤੋਂ ਵੱਧ ਅਧਿਆਪਕਾਂ ਨੇ ਇਸ ਕੋਰਸ ਵਿੱਚ ਭਾਗ ਲਿਆ ਹੈ।

ਡਾਇਰੈਕਟਰ ਪ੍ਰੋ. (ਡਾ.) ਮਨਿੰਦਰ ਲਾਲ ਸਿੰਘ ਨੇ ਭਾਗ ਲੈਣ ਵਾਲਿਆਂ ਦਾ ਸਵਾਗਤ ਕਰਦਿਆਂ ਸੈਂਟਰ ਦੇ ਵਿਜ਼ਨ ਬਾਰੇ ਜਾਣਕਾਰੀ ਦਿੱਤੀ ਕਿ ਕਿਵੇਂ ਇਹ ਕੇਂਦਰ ਨਿਊ ਐਜੂਕੇਸ਼ਨ ਪਾਲਿਸੀ 2020 ਦੇ ਸਿਧਾਂਤਾਂ ਅਨੁਸਾਰ ਅਧਿਆਪਕਤਾ ਵਿੱਚ ਸ਼੍ਰੇਸ਼ਠਤਾ ਵਧਾਉਣ ਲਈ ਲਗਾਤਾਰ ਯਤਨਸ਼ੀਲ ਹੈ।

ਉਦਘਾਟਨੀ ਸਮਾਰੋਹ ਦੇ ਮੁੱਖ ਮਹਿਮਾਨ ਡਾ. ਗੌਰਵ ਗੁਪਤਾ, ਐਡੀਸ਼ਨਲ ਡਾਇਰੈਕਟਰ, ਮਿਿਨਸਟਰੀ ਆਫ ਇਲੈਕਟ੍ਰਾਨਿਕਸ ਐਂਡ ਆਈਟੀ, ਭਾਰਤ ਸਰਕਾਰ ਨੇ ਆਪਣੇ ਸੰਬੋਧਨ ਦੌਰਾਨ ਸਿੱਖਿਆ ਵਿੱਚ ਤਕਨਾਲੋਜੀ ਦੇ ਬਦਲਾਅਕਾਰਕ ਪ੍ਰਭਾਵ ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਡਿਿਜਟਲ ਯੁੱਗ ਵਿੱਚ ਵਿਿਦਆਰਥੀਆਂ ਦੀਆਂ ਬਦਲਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਅਧਿਆਪਕਾਂ ਦੀ ਨਿਰੰਤਰ ਪ੍ਰੋਫੈਸ਼ਨਲ ਡਿਵੈਲਪਮੈਂਟ ਲਾਜ਼ਮੀ ਹੈ।

ਕੋਰਸ ਕੋਆਰਡੀਨੇਟਰ ਪ੍ਰੋ. (ਡਾ.) ਕੁਲਜੀਤ ਕੌਰ ਨੇ ਪ੍ਰੋਗਰਾਮ ਦੇ ਉਦੇਸ਼ਾਂ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਇਹ ਕੋਰਸ ਅਧਿਆਪਕਾਂ ਵਿੱਚ ਨਵੀਨਤਾ ਨੂੰ ਉਤਸ਼ਾਹਤ ਕਰਨ, ਨਵੇਂ ਲਰਨਿੰਗ ਮਾਡਲਾਂ ਨੂੰ ਪ੍ਰਚਾਰਿਤ ਕਰਨ ਅਤੇ ਸੂਚਨਾ ਤਕਨਾਲੋਜੀ ਜੁਗਤਾਂ ਦੇ ਸਹੀ ਪ੍ਰਯੋਗ ਰਾਹੀਂ ਸਿੱਖਣ ਦੇ ਤਜ਼ਰਬੇ ਨੂੰ ਬਿਹਤਰ ਬਣਾਉਣ ਲਈ ਹੈ।

Abhinandan Singh

।।ਸਤਿ ਸ੍ਰੀ ਅਕਾਲ 🙏🏻।।

Abhinandan Singh

।।ਸਤਿ ਸ੍ਰੀ ਅਕਾਲ 🙏🏻।।

Related Articles

Back to top button