ਥਾਣਾ ਬਿਆਸ ਪੁਲਿਸ ਵੱਲੋ 15000 ML ਨਜਾਇਜ਼ ਸ਼ਰਾਬ ਸਮੇਤ 01 ਦੋਸ਼ੀ ਗ੍ਰਿਫ਼ਤਾਰ

ਅੰਮ੍ਰਿਤਸਰ, 7 ਨਵੰਬਰ 2025 (ਅਭਿਨੰਦਨ ਸਿੰਘ)
ਸ਼੍ਰੀ ਮਨਿੰਦਰ ਸਿੰਘ, ਆਈ.ਪੀ.ਐੱਸ., ਐੱਸ.ਐੱਸ.ਪੀ. ਅੰਮ੍ਰਿਤਸਰ ਦਿਹਾਤੀ ਦੀਆਂ ਹਦਾਇਤਾਂ ਅਧੀਨ ਅਤੇ ਸ਼੍ਰੀ ਅਰੁਣ ਸ਼ਰਮਾ, ਡੀ.ਐਸ.ਪੀ. ਬਾਬਾ ਬਕਾਲਾ ਦੀ ਅਗਵਾਈ ਹੇਠ ਥਾਣਾ ਬਿਆਸ ਪੁਲਿਸ ਵੱਲੋਂ ਨਸ਼ੇ ਖ਼ਿਲਾਫ਼ ਚਲਾਈ ਮੁਹਿੰਮ ਦੌਰਾਨ ਮਹੱਤਵਪੂਰਨ ਸਫਲਤਾ ਹਾਸਲ ਕੀਤੀ ਗਈ।
ਪੁਲਿਸ ਪਾਰਟੀ ਨੂੰ ਗੁਪਤ ਸੂਚਨਾ ਪ੍ਰਾਪਤ ਹੋਈ ਕਿ ਪਲਵਿੰਦਰ ਸਿੰਘ ਪੁੱਤਰ ਅਮਰ ਸਿੰਘ ਵਾਸੀ ਰਈਆ ਨਜਾਇਜ਼ ਸ਼ਰਾਬ ਵੇਚਣ ਦੇ ਧੰਦੇ ਵਿੱਚ ਲਿਪਤ ਹੈ। ਸੂਚਨਾ ਦੇ ਅਧਾਰ ’ਤੇ ਤੁਰੰਤ ਕਾਰਵਾਈ ਕਰਦੇ ਹੋਏ ਪੁਲਿਸ ਵੱਲੋਂ ਛਾਪਾਮਾਰੀ ਕੀਤੀ ਗਈ ਅਤੇ ਦੋਸ਼ੀ ਪਲਵਿੰਦਰ ਸਿੰਘ ਨੂੰ ਕਾਬੂ ਕਰਕੇ ਉਸਦੇ ਕਬਜ਼ੇ ਤੋਂ 20 ਬੋਤਲਾਂ ਨਜਾਇਜ਼ ਸ਼ਰਾਬ ਬਰਾਮਦ ਕੀਤੀ ਗਈ।
ਇਸ ਸਬੰਧ ਵਿੱਚ FIR ਨੰਬਰ 210 ਮਿਤੀ 06.11.2025, ਧਾਰਾ 61-1-14 ਐਕਸਾਈਜ਼ ਐਕਟ ਤਹਿਤ ਥਾਣਾ ਬਿਆਸ ਵਿੱਚ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਵੱਲੋਂ ਦੋਸ਼ੀ ਖ਼ਿਲਾਫ਼ ਅਗਲੀ ਤਫ਼ਤੀਸ਼ ਜਾਰੀ ਹੈ ਤਾਂ ਜੋ ਨਜਾਇਜ਼ ਸ਼ਰਾਬ ਦੇ ਸਪਲਾਈ ਸੌਦੇ ਨਾਲ ਜੁੜੇ ਹੋਰ ਲੋਕਾਂ ਦੀ ਪਛਾਣ ਕੀਤੀ ਜਾ ਸਕੇ।
ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਨਸ਼ੇ ਅਤੇ ਗੈਰਕਾਨੂੰਨੀ ਸਰਗਰਮੀਆਂ ਖ਼ਿਲਾਫ਼ ਮੁਹਿੰਮ ਤੀਵਰ ਗਤੀ ਨਾਲ ਜਾਰੀ ਹੈ।
