Breaking NewsNews
Trending

ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ‘ਸ੍ਰੀ ਗੁਰੂ ਨਾਨਕ ਦੇਵ ਜੀ ਦਾ ਫਲਸਫਾ ਅਤੇ ਅੰਤਰ ਧਰਮ ਸੰਵਾਦ’ ਵਿਸ਼ੇ ਉੱਪਰ 40ਵਾਂ ਰਾਸ਼ਟਰੀ ਸੈਮੀਨਾਰ 21 ਨਵੰਬਰ ਨੂੰ ਆਯੋਜਿਤ ਕੀਤਾ ਜਾਵੇਗਾ

ਅੰਮ੍ਰਿਤਸਰ, 19 ਨਵੰਬਰ 2025 (ਅਭਿਨੰਦਨ ਸਿੰਘ)

ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਦੇ 56ਵੇਂ ਸਥਾਪਨਾ ਦਿਵਸ ਨੂੰ ਸਮਰਪਿਤ ‘ਗੁਰੂ ਨਾਨਕ ਅਧਿਐਨ ਵਿਭਾਗ’ ਵੱਲੋਂ “ਸ੍ਰੀ ਗੁਰੂ ਨਾਨਕ ਦੇਵ ਜੀ ਦਾ ਫਲਸਫਾ ਅਤੇ ਅੰਤਰ ਧਰਮ ਸੰਵਾਦ” ਵਿਸ਼ੇ ਉੱਪਰ 21 ਨਵੰਬਰ 2025 ਨੂੰ ਇੱਕ ਰੋਜ਼ਾ 40ਵਾਂ ਰਾਸ਼ਟਰੀ ਸੈਮੀਨਾਰ ਯੂਨੀਵਰਸਿਟੀ ਦੇ ਮਾਨਯੋਗ ਵਾਈਸ-ਚਾਂਸਲਰ ਪ੍ਰੋ. (ਡਾ.) ਕਰਮਜੀਤ ਸਿੰਘ ਜੀ ਦੀ ਯੋਗ-ਰਹਿਨੁਮਾਈ ਹੇਠ ਕਰਵਾਇਆ ਜਾ ਰਿਹਾ ਹੈ।

ਇਸ ਸੈਮੀਨਾਰ ਦੀ ਪ੍ਰਧਾਨਗੀ ਯੂਨੀਵਰਸਿਟੀ ਦੇ ਮਾਨਯੋਗ ਵਾਈਸ-ਚਾਂਸਲਰ ਪ੍ਰੋ. (ਡਾ.) ਕਰਮਜੀਤ ਸਿੰਘ ਜੀ ਕਰਨਗੇ। ਇਸ ਸੈਮੀਨਾਰ ਵਿੱਚ ਮੁੱਖ ਮਹਿਮਾਨ ਵਜੋਂ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਜੀ (ਮੁੱਖ ਗ੍ਰੰਥੀ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ ਸਾਹਿਬ) ਅਤੇ ਕੁੰਜੀਵਤ ਭਾਸ਼ਣ ਪ੍ਰੋ. ਗੁਰਮੀਤ ਸਿੰਘ ਸਿੱਧੂ (ਪੰਜਾਬੀ ਯੂਨੀਵਰਸਿਟੀ, ਪਟਿਆਲਾ) ਵੱਲੋਂ ਦਿੱਤਾ ਜਾਵੇਗਾ। ਇਸ ਸੈਮੀਨਾਰ ਦੇ ਉਦਘਾਟਨੀ ਸ਼ੈਸ਼ਨ ਵਿੱਚ ਵਿਸ਼ੇਸ਼ ਮਹਿਮਾਨ ਵਜੋਂ ਪ੍ਰੋ. ਜਸਪਾਲ ਕੌਰ ਕਾਂਗ (ਸ੍ਰੀ ਫਤਹਿਗੜ੍ਹ ਸਾਹਿਬ) ਸ਼ਿਰਕਤ ਕਰਨਗੇ। ਇਸਦੇ ਨਾਲ ਹੀ ਵੱਖ-ਵੱਖ ਯੂਨੀਵਰਸਿਟੀਆਂ, ਕਾਲਜਾਂ ਦੇ ਵਿਦਵਾਨ, ਅਧਿਆਪਕ ਸਾਹਿਬਾਨ ਅਤੇ ਖੋਜ-ਵਿਦਿਆਰਥੀ ਭਾਗ ਲੈਣ ਦੇ ਨਾਲ-ਨਾਲ ਵੱਖ-ਵੱਖ ਵਿਸ਼ਿਆਂ ਉੱਪਰ ਆਪਣੇ ਪਰਚੇ ਪ੍ਰਸਤੁਤ ਕਰਨਗੇ।

Abhinandan Singh

।।ਸਤਿ ਸ੍ਰੀ ਅਕਾਲ 🙏🏻।।

Abhinandan Singh

।।ਸਤਿ ਸ੍ਰੀ ਅਕਾਲ 🙏🏻।।

Related Articles

Back to top button