Breaking NewsKhalsa College/University AmritsarNews
Trending

ਹੁਣ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਦੀ ਅੰਦਰੂਨੀ ਪਵਿੱਤਰਤਾ ਦੇ ਨਾਲ ਨਾਲ਼ ਬਾਹਰੀ ਸ਼ਹਿਰ ਨੂੰ ਸਾਫ਼-ਸੁਥਰਾ ਬਣਾਉਣ ਲਈ ਨਿਭਾਵੇਗੀ ਅਹਿਮ ਭੂਮਿਕਾ – ਵਾਈਸ ਚਾਂਸਲਰ ਡਾ. ਕਰਮਜੀਤ ਸਿੰਘ

ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਪੰਜ ਨੁਕਤੀ ਮਿਸ਼ਨ ਸ਼ੁਰੂ

ਅੰਮ੍ਰਿਤਸਰ, 10 ਦਸੰਬਰ 2025 (ਅਭਿਨੰਦਨ ਸਿੰਘ)

ਪੰਜਾਬ ਸਰਕਾਰ ਵੱਲੋਂ ਅੰਮ੍ਰਿਤਸਰ ਦੇ ਅੰਦਰੂਨ ਸ਼ਹਿਰ ਨੂੰ ਪਵਿੱਤਰ ਸ਼ਹਿਰ ਐਲਾਨਣ ਤੋਂ ਬਾਅਦ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਅੰਮ੍ਰਿਤਸਰ ਸ਼ਹਿਰ ਨੂੰ ਸਾਫ਼, ਹਰਾ-ਭਰਾ ਅਤੇ ਸੁੰਦਰ ਬਣਾਉਣ ਲਈ ਇੱਕ ਵੱਡੀ ਪਹਿਲਕਦਮੀ ਕਰਨ ਦਾ ਐਲਾਨ ਕੀਤਾ ਹੈ। ਪਵਿੱਤਰ ਅਤੇ ਸਾਫ਼ ਅੰਮ੍ਰਿਤਸਰ ਸ਼ਹਿਰ” ਮਿਸ਼ਨ ਦੀ ਸ਼ੁਰੂਆਤ ਕਰਦਿਆਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਕਰਮਜੀਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਜਿਲ੍ਹਾ ਪ੍ਰਸ਼ਾਸਨ ਨੂੰ ਸਹਿਯੋਗ ਦੇਣ ਲਈ ਇੱਕ ਪੰਜ ਨੁਕਤੀ ਰਣਨੀਤੀ ਤਿਆਰ ਕੀਤੀ ਗਈ ਹੈ। ਅੱਜ ਅਰਦਾਸ ਤੋਂ ਬਾਅਦ ਯੂਨੀਵਰਸਿਟੀ ਦੇ ਮੁੱਖ ਗੇਟ ਤੋਂ ਪੁਤਲੀਘਰ ਚੌਕ ਤਕ ਇਸ ਸਫਾਈ ਮੁਹਿੰਮ ਵਿੱਚ ਐਨ ਐੱਸ ਐੱਸ ਦੇ 200 ਵਲੰਟੀਅਰਾਂ, ਅਧਿਆਪਕਾਂ, ਸਟਾਫ਼ ਅਤੇ ਵਿਦਿਆਰਥੀਆਂ ਨੇ ਜਿੱਥੇ ਹਿੱਸਾ ਲਿਆ ਉੱਥੇ ਸ਼ਹਿਰ ਦੇ ਦੁਕਾਨਦਾਰਾਂ ਅਤੇ ਵਸਨੀਕਾਂ ਨੂੰ ਆਲੇ-ਦੁਆਲੇ ਸਾਫ਼ ਰੱਖਣ ਦੀ ਜ਼ਿੰਮੇਵਾਰੀ ਲੈਣ ਲਈ ਦਸਤਖਤ ਕਰਵਾਉਣ ਦੀ ਮੁਹਿੰਮ ਸ਼ੁਰੂ ਕਰਨ ਸਮੇਂ ਵਾਈਸ ਚਾਂਸਲਰ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ।

ਇਸ ਮੌਕੇ ਡੀਨ ਅਕਾਦਮਿਕ ਮਾਮਲੇ ਡਾ. ਪਲਵਿੰਦਰ ਸਿੰਘ, ਰਜਿਸਟਰਾਰ ਪ੍ਰੋਫੈਸਰ ਕੇ ਐਸ ਚਾਹਲ, ਡੀਨ ਵਿਦਿਆਰਥੀ ਭਲਾਈ ਪ੍ਰੋਫੈਸਰ ਐਚ ਐਸ ਸੈਣੀ, ਗੋਲਡਨ ਜੁਬਲੀ ਸੈਂਟਰ ਫਾਰ ਇਨੋਵੇਸ਼ਨ ਅਤੇ ਐਂਟਰ ਪਰਨਿਓਰਸ਼ਿਪ ਦੇ ਕੋਆਰਡੀਨੇਟਰ ਪ੍ਰੋ. ਬਲਵਿੰਦਰ ਸਿੰਘ, ਐਨਐਸਐਸ ਕੋਆਰਡੀਨੇਟਰ ਡਾ. ਬਲਬੀਰ ਸਿੰਘ, ਡਾ. ਹਰਕਿਰਨਦੀਪ ਕੌਰ, ਯੂਥ ਵੈਲਫੇਅਰ ਦੇ ਇੰਚਾਰਜ ਡਾਕਟਰ ਅਮਨਦੀਪ ਸਿੰਘ, ਸੁਰੱਖਿਆ ਅਫਸਰ ਸ. ਹਰਵਿੰਦਰ ਸਿੰਘ, ਅਫਸਰ ਐਸੋਸੀਏਸ਼ਨ ਦੇ ਪ੍ਰਧਾਨ ਸ੍ਰੀ ਅਮਨ ਅਰੋੜਾ ਨਾਨ ਟੀਚਿੰਗ ਕਰਮਚਾਰੀ ਇਮਪਲਾਈਜ ਐਸੋਸੀਏਸ਼ਨ ਦੇ ਪ੍ਰਧਾਨ ਸ੍ਰੀ ਹਰਦੀਪ ਸਿੰਘ ਨਾਗਰਾ ਵੱਡੀ ਗਿਣਤੀ ਵਿੱਚ ਵਿਦਿਆਰਥੀ ਅਧਿਆਪਕ ਅਧਿਕਾਰੀ ਕਰਮਚਾਰੀ ਅਤੇ ਵਾਤਾਵਰਨ ਪ੍ਰੇਮੀ ਮੌਜੂਦ ਸਨ।

ਵਾਈਸ ਚਾਂਸਲਰ ਨੇ ਕਿਹਾ ਕਿ ਇਹ ਸਾਡੀ ਨੈਤਿਕ ਜ਼ਿੰਮੇਵਾਰੀ ਹੈ ਕਿ ਸ਼ਹਿਰ ਦੀ ਪਵਿੱਤਰਤਾ ਬਰਕਰਾਰ ਰੱਖਣ ਵਿਚ ਅਸੀਂ ਜਿੱਥੇ ਵੀ ਜੋ ਭੂਮਿਕਾ ਨਿਭਾਅ ਸਕਦੇ ਹਾਂ ਨਿਭਾਈਏ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਅੰਮ੍ਰਿਤਸਰ ਨੂੰ ਦੁਨੀਆ ਦਾ ਸਭ ਤੋਂ ਵੱਧ ਸਾਫ਼-ਸ਼ਹਿਰ ਬਣਾਉਣ ਵਿਚ ਆਪਣਾ ਯੋਗਦਾਨ ਪਵੇਗੀ ਜਿਸ ਦੀ ਅੱਜ ਤੋਂ ਸ਼ੁਰੂਆਤ ਹੋ ਗਈ ਹੈ। ਨਿਯਮਤ ਸਫਾਈ ਮੁਹਿੰਮਾਂ, ਦਸਤਖਤ ਮੁਹਿੰਮ,ਸਫਾਈ ਰਾਜਦੂਤ,ਜਾਗਰੂਕਤਾ ਪ੍ਰੋਗਰਾਮ ਬਾਰੇ ਵਿਸਥਾਰ ਨਾਲ ਦੱਸਿਆ ਅਤੇ ਅੱਜ ਤੋਂ ਇਸ ਦੀ ਸ਼ੁਰੂਆਤ ਆਪ ਝਾੜੂ ਫੇਰ ਕਿ ਕੀਤੀ। ਉਹਨਾਂ ਦੱਸਿਆ ਕਿ ਵਿਦਿਆਰਥੀਆਂ ਅਤੇ ਕਰਮਚਾਰੀਆਂ ਨੂੰ ਸਫਾਈ ਰਾਜਦੂਤ ਨਿਯੁਕਤ ਕੀਤਾ ਜਾਵੇਗਾ, ਜੋ ਜ਼ਿਲ੍ਹਾ ਪ੍ਰਸ਼ਾਸਨ ਨਾਲ ਮਿਲ ਕੇ ਸਫਾਈ ਮੁੱਦਿਆਂ ਤੇ ਨਜ਼ਰ ਰੱਖਣਗੇ ਅਤੇ ਤੁਰੰਤ ਕਾਰਵਾਈ ਕਰਵਾਉਣਗੇ।ਸਕੂਲਾਂ, ਕਾਲਜਾਂ ਅਤੇ ਜਨਤਕ ਥਾਵਾਂ ਤੇ ਸੈਮੀਨਾਰ, ਵਰਕਸ਼ਾਪਾਂ ਅਤੇ ਨੁੱਕੜ ਨਾਟਕਾਂ ਰਾਹੀਂ ਸਫਾਈ ਅਤੇ ਜ਼ਿੰਮੇਵਾਰ ਨਾਗਰਿਕਤਾ ਬਾਰੇ ਜਾਗਰੂਕਤਾ ਫੈਲਾਈ ਜਾਵੇਗੀ।
ਮਾਨਤਾ ਪ੍ਰਾਪਤ ਕਾਲਜਾਂ ਦੀ ਭਾਗੀਦਾਰੀ ਨੂੰ ਵੀ ਯਕੀਨੀ ਬਣਾਇਆ ਜਾਵੇਗਾ।ਯੂਨੀਵਰਸਿਟੀ ਨਾਲ ਸਬੰਧਤ ਸਾਰੇ ਕਾਲਜਾਂ ਨੂੰ ਆਪਣੇ ਇਲਾਕਿਆਂ ਵਿੱਚ ਸਫਾਈ ਗਤੀਵਿਧੀਆਂ ਲਈ ਉਤਸ਼ਾਹਿਤ ਕੀਤਾ ਜਾਵੇਗਾ।

ਵਾਈਸ-ਚਾਂਸਲਰ ਪ੍ਰੋਫੈਸਰ ਕਰਮਜੀਤ ਸਿੰਘ ਨੇ ਕਿਹਾ ਕਿ ਇਹ ਸਾਡੀ ਨੈਤਿਕ ਜ਼ਿੰਮੇਵਾਰੀ ਬਣਦੀ ਹੈ ਕਿ ਪਵਿੱਤਰ ਅੰਮ੍ਰਿਤਸਰ ਸ਼ਹਿਰ ਦੀ ਪਵਿੱਤਰਤਾ ਨੂੰ ਕਾਇਮ ਰੱਖਿਆ ਜਾਵੇ ਤਾਂ ਜੋ ਲੱਖਾਂ ਸ਼ਰਧਾਲੂ ਇਸ ਪਵਿੱਤਰ ਸ਼ਹਿਰ ਦੇ ਯਾਤਰਾ ਕਰਨ ਸਮੇਂ ਅਧਿਆਤਮਕ ਅਨੁਭਵ ਨੂੰ ਮਾਣ ਸਕਣ। ਉਹਨਾਂ ਕਿਹਾ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਸੁਪਨਾ ਹੈ ਕਿ ਉਹ ਅੰਮ੍ਰਿਤਸਰ ਸ਼ਹਿਰ ਦੇ ਸਾਰੇ ਵਸਨੀਕਾਂ, ਸੰਸਥਾਵਾਂ ਅਤੇ ਅਧਿਕਾਰੀਆਂ ਨਾਲ ਮਿਲ ਕੇ ਇਸ ਮੁਹਿੰਮ ਉਪਰ ਚਲਦੇ ਹੋਏ ਅੰਮ੍ਰਿਤਸਰ ਨੂੰ ਦੁਨੀਆ ਦੇ ਸਭ ਤੋਂ ਸਾਫ਼ ਸ਼ਹਿਰ ਦਾ ਮਾਣ ਦਵਾਈਏ।

ਕੈਪਸ਼ਨ –
1. ਅੰਮ੍ਰਿਤਸਰ ਨੂੰ ਸਾਫ ਸੁਥਰਾ ਅਤੇ ਹਰਿਆ ਭਰਿਆ ਬਣਾਉਣ ਲਈ ਮੁਹਿੰਮ ਦੀ ਸ਼ੁਰੂਆਤ ਮੌਕੇ ਅਰਦਾਸ ਵਿੱਚ ਸ਼ਾਮਿਲ, ਵਾਈਸ-ਚਾਂਸਲਰ ਪ੍ਰੋਫੈਸਰ ਕਰਮਜੀਤ ਸਿੰਘ, ਡੀਨ ਅਕਾਦਮਿਕ ਮਾਮਲੇ ਡਾ. ਪਲਵਿੰਦਰ ਸਿੰਘ, ਰਜਿਸਟਰਾਰ ਪ੍ਰੋਫੈਸਰ ਕੇ ਐਸ ਚਾਹਲ, ਡੀਨ ਵਿਦਿਆਰਥੀ ਭਲਾਈ ਪ੍ਰੋਫੈਸਰ ਐਚ ਐਸ ਸੈਣੀ, ਗੋਲਡਨ ਜੁਬਲੀ ਸੈਂਟਰ ਫਾਰ ਇਨੋਵੇਸ਼ਨ ਅਤੇ ਐਂਟਰ ਪਰਨਿਓਰਸ਼ਿਪ ਦੇ ਕੋਆਰਡੀਨੇਟਰ ਪ੍ਰੋ. ਬਲਵਿੰਦਰ ਸਿੰਘ, ਐਨਐਸਐਸ ਕੋਆਰਡੀਨੇਟਰ ਡਾ. ਬਲਬੀਰ ਸਿੰਘ, ਡਾ. ਹਰਕਿਰਨਦੀਪ ਕੌਰ, ਯੂਥ ਵੈਲਫੇਅਰ ਦੇ ਇੰਚਾਰਜ ਡਾਕਟਰ ਅਮਨਦੀਪ ਸਿੰਘ, ਸੁਰੱਖਿਆ ਅਫਸਰ ਸ. ਹਰਵਿੰਦਰ ਸਿੰਘ, ਅਫਸਰ ਐਸੋਸੀਏਸ਼ਨ ਦੇ ਪ੍ਰਧਾਨ ਸ੍ਰੀ ਅਮਨ ਅਰੋੜਾ ਨਾਨ ਟੀਚਿੰਗ ਕਰਮਚਾਰੀ ਇਮਪਲਾਈਜ ਐਸੋਸੀਏਸ਼ਨ ਦੇ ਪ੍ਰਧਾਨ ਸ੍ਰੀ ਹਰਦੀਪ ਸਿੰਘ ਨਾਗਰਾ ਵੱਡੀ ਗਿਣਤੀ ਵਿੱਚ ਵਿਦਿਆਰਥੀ ਅਧਿਆਪਕ ਅਧਿਕਾਰੀ ਕਰਮਚਾਰੀ ਅਤੇ ਵਾਤਾਵਰਨ ਪ੍ਰੇਮੀ।

2. ਅੰਮ੍ਰਿਤਸਰ ਨੂੰ ਸਾਫ ਸੁਥਰਾ ਅਤੇ ਹਰਿਆ ਭਰਿਆ ਬਣਾਉਣ ਲਈ ਮੁਹਿੰਮ ਦੀ ਸ਼ੁਰੂਆਤ ਕਰਦੇ ਹੋਏ ਵਾਈਸ-ਚਾਂਸਲਰ ਪ੍ਰੋਫੈਸਰ ਕਰਮਜੀਤ ਸਿੰਘ, ਡੀਨ ਅਕਾਦਮਿਕ ਮਾਮਲੇ ਡਾ. ਪਲਵਿੰਦਰ ਸਿੰਘ, ਰਜਿਸਟਰਾਰ ਪ੍ਰੋਫੈਸਰ ਕੇ ਐਸ ਚਾਹਲ, ਡੀਨ ਵਿਦਿਆਰਥੀ ਭਲਾਈ ਪ੍ਰੋਫੈਸਰ ਐਚ ਐਸ ਸੈਣੀ, ਗੋਲਡਨ ਜੁਬਲੀ ਸੈਂਟਰ ਫਾਰ ਇਨੋਵੇਸ਼ਨ ਅਤੇ ਐਂਟਰ ਪਰਨਿਓਰਸ਼ਿਪ ਦੇ ਕੋਆਰਡੀਨੇਟਰ ਪ੍ਰੋ. ਬਲਵਿੰਦਰ ਸਿੰਘ, ਐਨਐਸਐਸ ਕੋਆਰਡੀਨੇਟਰ ਡਾ. ਬਲਬੀਰ ਸਿੰਘ, ਡਾ. ਹਰਕਿਰਨਦੀਪ ਕੌਰ, ਯੂਥ ਵੈਲਫੇਅਰ ਦੇ ਇੰਚਾਰਜ ਡਾ. ਅਮਨਦੀਪ ਸਿੰਘ, ਸੁਰੱਖਿਆ ਅਫਸਰ ਸ. ਹਰਵਿੰਦਰ ਸਿੰਘ, ਅਫਸਰ ਐਸੋਸੀਏਸ਼ਨ ਦੇ ਪ੍ਰਧਾਨ ਸ੍ਰੀ ਅਮਨ ਅਰੋੜਾ ਨਾਨ ਟੀਚਿੰਗ ਕਰਮਚਾਰੀ ਇਮਪਲਾਈਜ ਐਸੋਸੀਏਸ਼ਨ ਦੇ ਪ੍ਰਧਾਨ ਸ੍ਰੀ ਹਰਦੀਪ ਸਿੰਘ ਨਾਗਰਾ ਵੱਡੀ ਗਿਣਤੀ ਵਿੱਚ ਵਿਦਿਆਰਥੀ ਅਧਿਆਪਕ ਅਧਿਕਾਰੀ ਕਰਮਚਾਰੀ ਅਤੇ ਵਾਤਾਵਰਨ ਪ੍ਰੇਮੀ।

3. ਅੰਮ੍ਰਿਤਸਰ ਨੂੰ ਸਾਫ ਸੁਥਰਾ ਅਤੇ ਹਰਿਆ ਭਰਿਆ ਬਣਾਉਣ ਲਈ ਮੁਹਿੰਮ ਦੀ ਸ਼ੁਰੂਆਤ ਮੌਕੇ ਹਰੀ ਝੰਡੀ ਦੇ ਕੇ ਰਵਾਨਾ ਕਰਦੇ ਹੋਏ ਵਾਈਸ-ਚਾਂਸਲਰ ਪ੍ਰੋਫੈਸਰ ਕਰਮਜੀਤ ਸਿੰਘ।

ਪੰਜ ਨੁਕਾਤੀ ਪ੍ਰੋਗਰਾਮ ਵਿਸਥਾਰ ਵਿੱਚ :
ਨਿਯਮਤ ਸਫਾਈ ਮੁਹਿੰਮ:
ਇਸ ਕਾਰਜ ਦੀ ਸ਼ੁਰੂਆਤ ਪਰਮਾਤਮਾ ਅੱਗੇ ਅਰਦਾਸ ਕਰਨ ਅਤੇ ਗੁਰੂ ਸਾਹਿਬ ਤੋਂ ਅਸ਼ੀਰਵਾਦ ਲੈਣ ਤੋਂ ਬਾਅਦ ਮਾਣਯੋਗ ਵਾਈਸ-ਚਾਂਸਲਰ ਪ੍ਰੋਫੈਸਰ ਕਰਮਜੀਤ ਸਿੰਘ ਜੀ ਦੀ ਅਗਵਾਈ ਹੇਠ, ਗੁਰੂ ਨਾਨਕ ਦੇਵ ਯੂਨੀਵਰਸਿਟੀਦੇ ਮੁੱਖ ਗੇਟ ਤੋਂ ਪੁਤਲੀਘਰ ਚੌਂਕ (ਸੜਕ ਦੇ ਦੋਵੇਂ ਪਾਸੇ) ਤੱਕ ਇੱਕ ਵੱਡੇ ਪੱਧਰ ‘ਤੇ ਸਫਾਈ ਮੁਹਿੰਮ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਯੂਨੀਵਰਸਿਟੀ ਦੀ NSSਯੂਨਿਟ ਦੇ ਲਗਭਗ 200 ਵਲੰਟੀਅਰਾਂ, ਯੂਨੀਵਰਸਿਟੀ ਦੇਅਧਿਆਪਕ, ਗੈਰ-ਅਧਿਆਪਨ ਸਟਾਫ਼ ਅਤੇ ਵਿਦਿਆਰਥੀਆਂ ਨੇ ਸਰਗਰਮੀ ਨਾਲ ਹਿੱਸਾ ਲਿਆ। ਯੂਨੀਵਰਸਿਟੀ ਨੇ ਇਹ ਯਕੀਨੀ ਬਣਾਇਆ ਕਿ ਅਜਿਹੀਆਂ ਮੁਹਿੰਮਾਂ ਲਗਾਤਾਰ ਜਾਰੀ ਰਹਿਣਗੀਆਂ।
2. ਦਸਤਖਤ ਮੁਹਿੰਮ:
ਅੰਮ੍ਰਿਤਸਰ ਸ਼ਹਿਰ ਦੇ ਦੁਕਾਨਦਾਰਾਂ ਅਤੇ ਨਿਵਾਸੀਆਂ ਨੂੰ ਆਪਣੇ ਆਲੇ ਦੁਆਲੇ ਨੂੰ ਸਾਫ਼ ਰੱਖਣ ਲਈ ਸਮੂਹਿਕ ਜ਼ਿੰਮੇਵਾਰੀ ਲੈਣ ਲਈ ਇੱਕ ਦਸਤਖਤ ਮੁਹਿੰਮ ਸ਼ੁਰੂ ਕੀਤੀ ਗਈ ਜਿਸ ਅਨੁਸਾਰ ਸਾਰੇ ਦੁਕਾਨਦਾਰਾਂ ਤੋਂ ਸਾਈਨ ਕਰਾ ਕੇ ਇਹ ਯਕੀਨੀ ਬਣਾਇਆ ਜਾਵੇਗਾ ਕਿ ਉਹ ਆਪਣੀ ਦੁਕਾਨ ਦੇ ਆਲੇ-ਦੁਆਲੇ ਨੂੰ ਸਾਫ਼-ਸੁਥਰਾ ਰੱਖਣਗੇ।
3.ਸਫਾਈ ਰਾਜਦੂਤ:
ਗੁਰੂ ਨਾਨਕ ਦੇਵ ਯੂਨੀਵਰਸਿਟੀਵਿਦਿਆਰਥੀਆਂ ਅਤੇ ਕਰਮਚਾਰੀਆਂ ਨੂੰ“ਸਫ਼ਾਈ ਦੇਰਾਜਦੂਤ” ਵਜੋਂਮਾਨਤਾ ਦੇਵੇਗੀ ਜੋ ਜ਼ਿਲ੍ਹਾ ਪ੍ਰਸ਼ਾਸਨ ਦੀ ਸਹਾਇਤਾ ਨਾਲ ਸਵੱਛਤਾ ਮੁੱਦਿਆਂ ਤੇ ਸਹਿਮਤੀ ਬਣਾਈ ਰੱਖਣਗੇ ਅਤੇ ਤੁਰੰਤ ਸਫ਼ਾਈ ਦੀ ਲੋੜ ਵਾਲੇ ਖੇਤਰਾਂ ਦੀ ਰਿਪੋਰਟ ਕਰਕੇ ਉਸ ਨੂੰ ਸਾਫ਼-ਸੁਥਰਾ ਕਰਨਗੇ।
4. ਸੱਭਿਆਚਾਰ ਅਤੇ ਸੰਵਾਦ ਰਾਹੀਂ ਜਾਗਰੂਕਤਾ:
ਯੂਨੀਵਰਸਿਟੀ ਸਕੂਲਾਂ, ਕਾਲਜਾਂ ਅਤੇ ਜਨਤਕ ਥਾਵਾਂ ‘ਤੇ ਸਫਾਈ, ਜ਼ਿੰਮੇਵਾਰ ਨਾਗਰਿਕਤਾ ਅਤੇ ਰਹਿੰਦ-ਖੂੰਹਦ ਪ੍ਰਬੰਧਨ ਬਾਰੇ ਜਾਗਰੂਕਤਾ ਫੈਲਾਉਣ ਲਈ ਸੈਮੀਨਾਰ, ਵਰਕਸ਼ਾਪਾਂ ਅਤੇ ਨੁੱਕੜ ਨਾਟਕ ਆਯੋਜਿਤ ਕਰੇਗੀ।
5. ਮਾਨਤਾ ਪ੍ਰਾਪਤ ਕਾਲਜਾਂ ਦੀ ਭਾਗੀਦਾਰੀ:
ਗੁਰੂ ਨਾਨਕ ਦੇਵ ਯੂਨੀਵਰਸਿਟੀਦੇ ਸਾਰੇ ਮਾਨਤਾ ਪ੍ਰਾਪਤ ਕਾਲਜਾਂ ਨੂੰ ਆਪੋ ਆਪਣੇ ਇਲਾਕਿਆਂ ਦੀਆਂ ਸਫਾਈ ਗਤੀਵਿਧੀਆਂ ਕਰਨ ਲਈ ਉਤਸ਼ਾਹਿਤ ਕੀਤਾ ਜਾਵੇਗਾ ਅਤੇਇਹ ਯਕੀਨੀ ਬਣਾਇਆ ਜਾਵੇਗਾ ਕਿ ਉਹ ਇਸ ਮੁਹਿੰਮ ਵਿੱਚ ਵੱਧ ਚੜ੍ਹਕੇ ਹਿੱਸਾ ਲੈਣ।

Abhinandan Singh

।।ਸਤਿ ਸ੍ਰੀ ਅਕਾਲ 🙏🏻।।

Abhinandan Singh

।।ਸਤਿ ਸ੍ਰੀ ਅਕਾਲ 🙏🏻।।

Related Articles

Back to top button