
ਅੰਮ੍ਰਿਤਸਰ,12 ਦਸੰਬਰ 2025 (ਅਭਿਨੰਦਨ ਸਿੰਘ)
ਜ਼ਿਲ੍ਹਾ ਸਿੱਖਿਆ ਅਧਿਕਾਰੀ (ਸੈ.) ਅੰਮ੍ਰਿਤਸਰ ਵੱਲੋਂ ਜਾਰੀ ਨੋਟੀਫਿਕੇਸ਼ਨ ਮੁਤਾਬਕ ਅੱਜ ਅੰਮ੍ਰਿਤਸਰ ਜ਼ਿਲ੍ਹੇ ਦੇ ਸਾਰੇ ਸਰਕਾਰੀ, ਸਰਕਾਰੀ ਸਹਾਇਤਾ ਪ੍ਰਾਪਤ ਅਤੇ ਨਿੱਜੀ ਮਾਨਤਾ ਪ੍ਰਾਪਤ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
ਇਸ ਸੰਬੰਧੀ ਦੱਸਿਆ ਗਿਆ ਕਿ ਅੰਮ੍ਰਿਤਸਰ ਦੇ ਵੱਖ-ਵੱਖ ਸਕੂਲਾਂ ਵਿੱਚ ਧਮਕੀ ਭਰੀਆਂ ਈ–ਮੇਲਾਂ ਪ੍ਰਾਪਤ ਹੋਣ ਤੋਂ ਬਾਅਦ ਤੁਰੰਤ ਸਾਵਧਾਨੀ ਕਦਮ ਚੁੱਕਦਿਆਂ ਸਕੂਲਾਂ ਨੂੰ ਅੱਜ ਲਈ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਗਏ ਹਨ।
ਅਧਿਕਾਰੀਆਂ ਨੇ ਸੁਰੱਖਿਆ ਕਾਰਨਾਂ ਕਰਕੇ ਜ਼ਰੂਰੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਮਾਮਲੇ ਦੀ ਜਾਣਕਾਰੀ ਪੁਲਿਸ ਅਤੇ ਇੰਟੈਲੀਜੈਂਸ ਏਜੰਸੀਆਂ ਨਾਲ ਸਾਂਝੀ ਕਰ ਦਿੱਤੀ ਹੈ।
ਜ਼ਿਲ੍ਹਾ ਸਿੱਖਿਆ ਦਫ਼ਤਰ ਨੇ ਮਾਤਾ–ਪਿਤਿਆਂ ਅਤੇ ਸਕੂਲ ਪ੍ਰਬੰਧਨ ਨੂੰ ਅਪੀਲ ਕੀਤੀ ਹੈ ਕਿ ਉਹ ਘਬਰਾਉਣ ਦੀ ਬਜਾਏ ਅਧਿਕਾਰਤ ਜਾਣਕਾਰੀ ’ਤੇ ਹੀ ਭਰੋਸਾ ਕਰਨ।


