
ਚੰਡੀਗੜ੍ਹ/ਅੰਮ੍ਰਿਤਸਰ , 15 ਦਸੰਬਰ 2025
ਪੰਜਾਬ ਸਰਕਾਰ ਦੇ ਸਕੂਲ ਸਿੱਖਿਆ ਵਿਭਾਗ ਵੱਲੋਂ ਜਾਰੀ ਹੁਕਮਾਂ ਅਨੁਸਾਰ ਪੰਜਾਬ ਰਾਜ ਵਿੱਚ ਸਰਕਾਰੀ ਸਕੂਲਾਂ ਵਿੱਚ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ। ਜਾਰੀ ਨੋਟੀਫਿਕੇਸ਼ਨ ਮੁਤਾਬਕ ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ 24 ਦਸੰਬਰ 2025 ਤੋਂ 31 ਦਸੰਬਰ 2025 ਤੱਕ ਛੁੱਟੀਆਂ ਰਹਿਣਗੀਆਂ।
ਸਿੱਖਿਆ ਮੰਤਰੀ ਅਤੇ ਸਕੂਲ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਵੱਲੋਂ ਸਪਸ਼ਟ ਕੀਤਾ ਗਿਆ ਹੈ ਕਿ ਇਹ ਛੁੱਟੀਆਂ ਸਰਕਾਰੀ, ਅਰਧ-ਸਰਕਾਰੀ ਅਤੇ ਮਾਨਤਾ ਪ੍ਰਾਪਤ ਸਕੂਲਾਂ ਲਈ ਲਾਗੂ ਹੋਣਗੀਆਂ।



