Breaking NewsCrimeNewsPolice News
Trending
ANTF ਪੰਜਾਬ–BSF ਸਾਂਝੇ ਆਪ੍ਰੇਸ਼ਨ ਵਿੱਚ ਲੋਪੋਕੇ ਨੇੜੇ ਡਰੋਨ ਰਾਹੀਂ ਆਈ 12.050 ਕਿਲੋ ਹੈਰੋਇਨ ਬਰਾਮਦ

ਅੰਮ੍ਰਿਤਸਰ, 22 ਦਸੰਬਰ 2025 (ਅਭਿਨੰਦਨ ਸਿੰਘ)
ਪੰਜਾਬ ਵਿੱਚ ਨਸ਼ਾ ਤਸਕਰੀ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ANTF ਪੰਜਾਬ (ਬਾਰਡਰ ਰੇਂਜ) ਨੇ BSF ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਵੱਡੀ ਸਫਲਤਾ ਹਾਸਲ ਕੀਤੀ ਹੈ। ਡਰੋਨ ਗਤੀਵਿਧੀ ਸਬੰਧੀ ਮਿਲੀ ਪੱਕੀ ਖੁਫੀਆ ਜਾਣਕਾਰੀ ਦੇ ਆਧਾਰ ’ਤੇ ਥਾਣਾ ਲੋਪੋਕੇ ਦੇ ਇਲਾਕੇ ਅਧੀਨ ਪੈਂਦੇ ਪਿੰਡ ਡੱਲੇਕੇ ਤੋਂ ਲਗਭਗ 12.050 ਕਿਲੋਗ੍ਰਾਮ ਸ਼ੱਕੀ ਹੈਰੋਇਨ ਬਰਾਮਦ ਕੀਤੀ ਗਈ।
ਇਸ ਮਾਮਲੇ ਵਿੱਚ ਸੰਬੰਧਿਤ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਪੁਲਿਸ ਵੱਲੋਂ ਤਕਨੀਕੀ ਸਬੂਤਾਂ ਅਤੇ ਮਨੁੱਖੀ ਖੁਫੀਆ ਜਾਣਕਾਰੀ ਦੀ ਮਦਦ ਨਾਲ ਅਗਲੇ ਤੇ ਪਿਛਲੇ ਸਬੰਧਾਂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ, ਤਾਂ ਜੋ ਇਸ ਤਸਕਰੀ ਨੈੱਟਵਰਕ ਨਾਲ ਜੁੜੇ ਸਾਰੇ ਦੋਸ਼ੀਆਂ ਤੱਕ ਪਹੁੰਚਿਆ ਜਾ ਸਕੇ।
ਪੰਜਾਬ ਪੁਲਿਸ ਨੇ ਸਪਸ਼ਟ ਕੀਤਾ ਹੈ ਕਿ ਸਰਹੱਦੀ ਖੇਤਰ ਵਿੱਚ ਡਰੋਨ ਰਾਹੀਂ ਹੋ ਰਹੀ ਨਸ਼ੀਲੇ ਪਦਾਰਥਾਂ ਦੀ ਤਸਕਰੀ ਨੂੰ ਪੂਰੀ ਤਰ੍ਹਾਂ ਰੋਕਣ ਅਤੇ ਨਸ਼ਾ ਮਾਫ਼ੀਆ ਦੇ ਨੈੱਟਵਰਕ ਨੂੰ ਜੜੋਂ ਤੋਂ ਖਤਮ ਕਰਨ ਲਈ ਕਾਰਵਾਈ ਹੋਰ ਤੇਜ਼ ਕੀਤੀ ਜਾਵੇਗੀ।



