ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਭਗਤਾਵਾਲਾ ਵਿੱਚ ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਗੁੱਡ-ਟੱਚ ਤੇ ਬੈਡ-ਟੱਚ ਜਾਗਰੂਕਤਾ ਸੈਮੀਨਾਰ

ਅੰਮ੍ਰਿਤਸਰ, 28 ਦਸੰਬਰ 2025 (ਅਭਿਨੰਦਨ ਸਿੰਘ)
ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਦੇ PPMM (Punjab Police Mahila Mitra) ਸਟਾਫ ਵੱਲੋਂ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ, ਭਗਤਾਵਾਲਾ ਵਿੱਚ ਬੱਚਿਆਂ ਦੀ ਸੁਰੱਖਿਆ ਸੰਬੰਧੀ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ਦੌਰਾਨ ਵਿਦਿਆਰਥੀਆਂ ਨੂੰ ਗੁੱਡ-ਟੱਚ ਅਤੇ ਬੈਡ-ਟੱਚ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ, ਤਾਂ ਜੋ ਉਹ ਆਪਣੇ ਨਾਲ ਹੋਣ ਵਾਲੇ ਅਣਉਚਿਤ ਵਿਹਾਰ ਨੂੰ ਪਛਾਣ ਸਕਣ ਅਤੇ ਸਮੇਂ ਸਿਰ ਸਹੀ ਕਦਮ ਚੁੱਕ ਸਕਣ।
PPMM ਸਟਾਫ ਨੇ ਬੱਚਿਆਂ ਨੂੰ ਦੱਸਿਆ ਕਿ ਕਿਸ ਤਰ੍ਹਾਂ ਉਹ ਅਸੁਰੱਖਿਅਤ ਸਥਿਤੀਆਂ ਵਿੱਚ ਭਰੋਸੇਯੋਗ ਵਿਅਕਤੀਆਂ, ਅਧਿਆਪਕਾਂ ਜਾਂ ਮਾਪਿਆਂ ਨਾਲ ਤੁਰੰਤ ਗੱਲਬਾਤ ਕਰ ਸਕਦੇ ਹਨ ਅਤੇ ਲੋੜ ਪੈਣ ’ਤੇ ਪੁਲਿਸ ਦੀ ਮਦਦ ਲੈ ਸਕਦੇ ਹਨ। ਸੈਮੀਨਾਰ ਦੌਰਾਨ ਬੱਚਿਆਂ ਨੂੰ ਹੈਲਪਲਾਈਨ ਨੰਬਰਾਂ, ਸੁਰੱਖਿਅਤ ਵਰਤਾਵ ਅਤੇ ਸਵੈ-ਰੱਖਿਆ ਸੰਬੰਧੀ ਮੂਲ ਜਾਣਕਾਰੀਆਂ ਵੀ ਦਿੱਤੀਆਂ ਗਈਆਂ।
ਸਕੂਲ ਪ੍ਰਬੰਧਕਾਂ ਨੇ ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੇ ਜਾਗਰੂਕਤਾ ਪ੍ਰੋਗਰਾਮ ਬੱਚਿਆਂ ਨੂੰ ਮਾਨਸਿਕ ਤੌਰ ’ਤੇ ਮਜ਼ਬੂਤ ਬਣਾਉਂਦੇ ਹਨ ਅਤੇ ਸਮਾਜ ਵਿੱਚ ਸੁਰੱਖਿਆ ਦੀ ਭਾਵਨਾ ਵਧਾਉਂਦੇ ਹਨ।



