Breaking NewsEducationNewsPolice News
Trending
ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਸਰਕਾਰੀ ਮਿਡਲ ਸਕੂਲ ਛੇਹਰਟਾ ਵਿੱਚ ਨਸ਼ਾ ਵਿਰੋਧੀ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ

ਅੰਮ੍ਰਿਤਸਰ, 29 ਦਸੰਬਰ 2025 (ਅਭਿਨੰਦਨ ਸਿੰਘ)
ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਦੇ PPMM ਸਟਾਫ ਵੱਲੋਂ ਸਰਕਾਰੀ ਮਿਡਲ ਸਕੂਲ, ਛੇਹਰਟਾ ਵਿਖੇ ਨਸ਼ਾ ਵਿਰੋਧੀ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਸੈਮੀਨਾਰ ਦੌਰਾਨ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਸਰੀਰਕ, ਮਾਨਸਿਕ ਅਤੇ ਸਮਾਜਿਕ ਮਾੜੇ ਪ੍ਰਭਾਵਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ ਅਤੇ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ ਗਿਆ।
ਇਸ ਮੌਕੇ ਪੁਲਿਸ ਅਧਿਕਾਰੀਆਂ ਨੇ ਵਿਦਿਆਰਥੀਆਂ ਨਾਲ ਸੰਵਾਦ ਕਰਦਿਆਂ ਸੁਰੱਖਿਆ ਨਾਲ ਸਬੰਧਤ ਮਹੱਤਵਪੂਰਨ ਹੈਲਪਲਾਈਨ ਨੰਬਰਾਂ ਬਾਰੇ ਵੀ ਜਾਣੂ ਕਰਵਾਇਆ। ਉਨ੍ਹਾਂ ਨੇ ਦੱਸਿਆ ਕਿ ਕਿਸੇ ਵੀ ਐਮਰਜੈਂਸੀ ਦੀ ਸਥਿਤੀ ਵਿੱਚ 112 ਹੈਲਪਲਾਈਨ ’ਤੇ ਤੁਰੰਤ ਸੰਪਰਕ ਕੀਤਾ ਜਾ ਸਕਦਾ ਹੈ। ਸੈਮੀਨਾਰ ਦਾ ਮੁੱਖ ਉਦੇਸ਼ ਨੌਜਵਾਨ ਪੀੜ੍ਹੀ ਨੂੰ ਸੁਰੱਖਿਅਤ, ਸਿਹਤਮੰਦ ਅਤੇ ਨਸ਼ਾਮੁਕਤ ਸਮਾਜ ਵੱਲ ਪ੍ਰੇਰਿਤ ਕਰਨਾ ਰਿਹਾ।
ਪੁਲਿਸ ਅਧਿਕਾਰੀਆਂ ਨੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਗਲਤ ਸਰਗਰਮੀ ਬਾਰੇ ਬਿਨਾਂ ਡਰ ਦੇ ਜਾਣਕਾਰੀ ਸਾਂਝੀ ਕਰਨ ਅਤੇ ਸਮਾਜ ਵਿੱਚ ਜਾਗਰੂਕਤਾ ਫੈਲਾਉਣ ਵਿੱਚ ਆਪਣਾ ਯੋਗਦਾਨ ਪਾਉਣ।



