Breaking NewsCrimeNewsPolice News
Trending
ਅੰਮ੍ਰਿਤਸਰ ਪੁਲਿਸ ਦਾ ਵੱਡਾ ਝਟਕਾ: ਪਾਕਿਸਤਾਨ-ਅਧਾਰਤ ਹੈਂਡਲਰਾਂ ਨਾਲ ਜੁੜਿਆ ਸਰਹੱਦ ਪਾਰ ਨਾਰਕੋ-ਤਸਕਰੀ ਗਿਰੋਹ ਬੇਨਕਾਬ, 7 ਗ੍ਰਿਫ਼ਤਾਰ

ਅੰਮ੍ਰਿਤਸਰ, 30 ਦਸੰਬਰ 2025 (ਅਭਿਨੰਦਨ ਸਿੰਘ)
ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਇੱਕ ਵੱਡੀ ਕਾਰਵਾਈ ਕਰਦਿਆਂ ਪਾਕਿਸਤਾਨ-ਅਧਾਰਤ ਹੈਂਡਲਰਾਂ ਨਾਲ ਸਬੰਧਿਤ ਸਰਹੱਦ ਪਾਰ ਨਾਰਕੋ-ਤਸਕਰੀ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਇਸ ਮਾਮਲੇ ਵਿੱਚ 7 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ 4.075 ਕਿਲੋਗ੍ਰਾਮ ਹੈਰੋਇਨ, 1 ਕਿਲੋਗ੍ਰਾਮ ਮੇਥਾਮਫੇਟਾਮਾਈਨ (ICE) ਅਤੇ ਇੱਕ 9mm ਗਲੌਕ ਪਿਸਤੌਲ ਬਰਾਮਦ ਕੀਤਾ ਹੈ।
ਮੁੱਢਲੀ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਇਹ ਨਸ਼ੀਲਾ ਪਦਾਰਥ ਪਾਕਿਸਤਾਨ ਤੋਂ ਤਸਕਰੀ ਰਾਹੀਂ ਭਾਰਤ ਲਿਆਂਦਾ ਗਿਆ ਅਤੇ ਸੋਸ਼ਲ ਮੀਡੀਆ ਪਲੇਟਫ਼ਾਰਮਾਂ ਰਾਹੀਂ ਨਿਰਦੇਸ਼ ਪ੍ਰਾਪਤ ਕਰਦੇ ਹੋਏ ਸਥਾਨਕ ਮਾਡਿਊਲਾਂ ਦੁਆਰਾ ਪੰਜਾਬ ਵਿੱਚ ਵੰਡਿਆ ਜਾਂਦਾ ਸੀ। ਪੁਲਿਸ ਵੱਲੋਂ ਅਗਲੇ-ਪਿਛਲੇ ਸਬੰਧਾਂ ਅਤੇ ਨੈੱਟਵਰਕ ਦੀ ਪੂਰੀ ਲੜੀ ਤੱਕ ਪਹੁੰਚਣ ਲਈ ਅਗਲੇਰੀ ਜਾਂਚ ਜਾਰੀ ਹੈ।
ਪੰਜਾਬ ਪੁਲਿਸ ਨੇ ਦੋਹਰਾਇਆ ਹੈ ਕਿ ਰਾਜ ਨੂੰ ਨਸ਼ਾ ਮੁਕਤ ਬਣਾਉਣ ਲਈ ਨਸ਼ਾ ਤਸਕਰੀ ਵਿਰੁੱਧ ਜ਼ੀਰੋ-ਟੌਲਰੈਂਸ ਨੀਤੀ ਤਹਿਤ ਸਖ਼ਤ ਕਾਰਵਾਈ ਜਾਰੀ ਰਹੇਗੀ।



