ਰਣਜੀਤ ਐਵੇਨਿਊ ਅੰਮ੍ਰਿਤਸਰ ਦੇ 97 ਏਕੜ ਵਿਕਾਸ ਪ੍ਰੋਜੈਕਟ ਦੀ ਟੈਂਡਰ ਪ੍ਰਕਿਰਿਆ ’ਤੇ ਸਰਕਾਰ ਵੱਲੋਂ ਰੋਕ

ਅੰਮ੍ਰਿਤਸਰ, 22 ਜਨਵਰੀ 2026
ਪੰਜਾਬ ਸਰਕਾਰ ਦੇ ਸਥਾਨਕ ਸਰਕਾਰ ਵਿਭਾਗ ਵੱਲੋਂ ਜਾਰੀ ਹੁਕਮਾਂ ਅਨੁਸਾਰ ਅੰਮ੍ਰਿਤਸਰ ਦੇ ਰਣਜੀਤ ਐਵੇਨਿਊ ਸਕੀਮ ਵਿੱਚ DSC ਦੇ 97 ਏਕੜ ਖੇਤਰ ਅਤੇ C ਬਲਾਕ ਦੀ ਰੀ-ਪਲੈਨਿੰਗ ਅਤੇ ਬਿਊਟੀਫਿਕੇਸ਼ਨ ਨਾਲ ਸਬੰਧਿਤ ਟੈਂਡਰ ਪ੍ਰਕਿਰਿਆ ’ਤੇ ਅਸਥਾਈ ਤੌਰ ’ਤੇ ਰੋਕ ਲਗਾ ਦਿੱਤੀ ਗਈ ਹੈ।
ਇਹ ਪ੍ਰੋਜੈਕਟ ਨਗਰ ਸੁਧਾਰ ਟਰੱਸਟ, ਅੰਮ੍ਰਿਤਸਰ ਵੱਲੋਂ NIT No. 20/E-TENDER/SE/LG-IT AMRITSAR/2025-26 ਤਹਿਤ ਜਾਰੀ ਕੀਤਾ ਗਿਆ ਸੀ। ਸਰਕਾਰੀ ਹੁਕਮਾਂ ਮੁਤਾਬਕ, ਪ੍ਰਾਪਤ ਹੋਈਆਂ ਅਪੀਲਾਂ ਦੇ ਮੱਦੇਨਜ਼ਰ ਟੈਂਡਰ ਨਾਲ ਜੁੜੀਆਂ ਸਾਰੀਆਂ ਕਾਰਵਾਈਆਂ ਨੂੰ ਅਗਲੇ ਹੁਕਮਾਂ ਤੱਕ ਰੋਕਣ ਦੇ ਆਦੇਸ਼ ਦਿੱਤੇ ਗਏ ਹਨ।
ਹੁਕਮ ਵਿੱਚ ਸਪਸ਼ਟ ਕੀਤਾ ਗਿਆ ਹੈ ਕਿ ਅਪੀਲਾਂ ’ਤੇ ਫੈਸਲਾ ਹੋਣ ਤੱਕ ਕੋਈ ਵੀ ਅਗਲੀ ਕਾਰਵਾਈ ਨਹੀਂ ਕੀਤੀ ਜਾਵੇਗੀ ਅਤੇ ਇਹ ਅੰਤਰਿਮ ਹੁਕਮ ਪੰਜਾਬ ਰੀਜਨਲ ਐਂਡ ਟਾਊਨ ਪਲਾਨਿੰਗ ਐਕਟ, 1970 ਦੀਆਂ ਸਬੰਧਤ ਧਾਰਾਵਾਂ ਅਧੀਨ ਜਾਰੀ ਕੀਤਾ ਗਿਆ ਹੈ।
ਇਸ ਮਾਮਲੇ ਦੀ ਸੁਣਵਾਈ ਅਤੇ ਅਗਲੇ ਨਿਰਦੇਸ਼ਾਂ ਲਈ ਸੰਬੰਧਿਤ ਅਧਿਕਾਰੀਆਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਸਰਕਾਰ ਵੱਲੋਂ ਕਿਹਾ ਗਿਆ ਹੈ ਕਿ ਨਿਆਂਸੰਗਤ ਫੈਸਲਾ ਲੈਣ ਤੋਂ ਬਾਅਦ ਹੀ ਪ੍ਰੋਜੈਕਟ ਸੰਬੰਧੀ ਅਗਲਾ ਕਦਮ ਚੁੱਕਿਆ ਜਾਵੇਗਾ।



