AmritsarBreaking NewsE-PaperLocal NewsPunjabReligionState
Trending
ਅੰਤ੍ਰਿੰਗ ਕਮੇਟੀ ਦੀ 23 ਦਸੰਬਰ ਨੂੰ ਹੋਣ ਵਾਲੀ ਇਕੱਤਰਤਾ ਜਰੂਰੀ ਰੁਝੇਵਿਆਂ ਕਾਰਨ ਰੱਦ

ਅੰਮ੍ਰਿਤਸਰ, 22 ਦਸੰਬਰ 2024
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ 23 ਦਸੰਬਰ ਨੂੰ ਬੁਲਾਈ ਗਈ ਅੰਤ੍ਰਿੰਗ ਕਮੇਟੀ ਦੀ ਹੰਗਾਮੀ ਇਕੱਤਰਤਾ ਰੱਦ ਕਰ ਦਿੱਤੀ ਗਈ ਹੈ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਰੂਰੀ ਮਾਮਲੇ `ਤੇ ਵਿਚਾਰ ਕਰਨ ਲਈ ਇਹ ਹੰਗਾਮੀ ਇਕੱਤਰਤਾ ਬੁਲਾਈ ਗਈ ਸੀ, ਪਰੰਤੂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਰੁਝੇਵਿਆਂ ਕਾਰਨ ਹੁਣ ਇਹ ਇਕੱਤਰਤਾ ਨਹੀਂ ਹੋਵੇਗੀ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਸੂਚਨਾ ਅੰਤ੍ਰਿੰਗ ਕਮੇਟੀ ਦੇ ਅਹੁਦੇਦਾਰਾਂ ਤੇ ਮੈਂਬਰਾਂ ਨੂੰ ਭੇਜੀ ਜਾ ਰਹੀ ਹੈ।