AmritsarBreaking NewsCrimeE-PaperLocal NewsPunjab
Trending
ਥਾਣਾ ਇਸਲਾਮਾਬਾਦ ਦੀ ਪੁਲਿਸ ਚੌਕੀ ਕਰੀਬ ਪਾਰਕ ਵੱਲੋਂ 80 ਗ੍ਰਾਮ 15 ਮਿਲੀਗ੍ਰਾਮ ਹੈਰੋਇੰਨ ਅਤੇ ਇੱਕ ਕਾਰ ਫੋਰਡ ਸਮੇਤ 02 ਕਾਬੂ

ਅੰਮ੍ਰਿਤਸਰ, 26 ਦਸੰਬਰ 2024 (ਸੁਖਬੀਰ ਸਿੰਘ)
ਇੰਸਪੈਕਟਰ ਜਸਬੀਰ ਸਿੰਘ ਮੁੱਖ ਅਫ਼ਸਰ ਥਾਣਾ ਇਸਲਾਮਾਬਾਦ,ਅੰਮ੍ਰਿਤਸਰ ਦੀ ਨਿਗਰਾਨੀ ਹੇਠ ਏ.ਐਸ.ਆਈ ਬਲਵਿੰਦਰ ਸਿੰਘ ਇੰਚਾਂਰਜ਼ ਪੁਲਿਸ ਚੌਕੀ ਕਬੀਰ ਪਾਰਕ ਸਮੇਤ ਸਾਥੀ ਕਰਮਚਾਰੀਆਂ ਵੱਲੋਂ ਨੇੜੇ ਟੀ ਪੁਆਇੰਟ ਕਬੀਰ ਪਾਰਕ ਦੇ ਖੇਤਰ ਤੋਂ ਬਿਮਰਮ ਸਿੰਘ ਪੁੱਤਰ ਪਰਮਜੀਤ ਸਿੰਘ ਵਾਸੀ ਪ੍ਰਤਾਨ ਨਗਰ, ਸਾਹਮਣੇ ਅਲਫਾ ਵੱਨ ਮਾਲ,ਅੰਮ੍ਰਿਤਸਰ ਅਤੇ ਗੁਰਬਿੰਦਰ ਸਿੰਘ ਉਰਫ਼ ਲਾਡਾ ਪੁੱਤਰ ਮੰਗਲ ਸਿੰਘ ਵਾਸੀ ਪਿੰਡ ਭਕਨਾ ਖੁਰਦ ਜਿਲ੍ਹਾ ਅੰਮ੍ਰਿਤਸਰ ਦਿਹਾਤੀ ਨੂੰ ਸਮੇਤ ਕਾਰ ਫੋਰਡ ਕਾਬੂ ਕਰਕੇ ਇਹਨਾਂ ਪਾਸੋਂ 80 ਗ੍ਰਾਮ 15 ਮਿਲੀਗ੍ਰਾਮ ਹੈਰੋਇੰਨ ਬ੍ਰਾਮਦ ਕੀਤੀ ਗਈ। ਗ੍ਰਿਫ਼ਤਾਰ ਦੋਸ਼ੀਆ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕਰਕੇ ਬਾਰੀਕੀ ਨਾਲ ਪੁੱਛਗਿੱਛ ਕੀਤੀ ਜਾਵੇਗੀ।


