ਪੰਜਾਬ ਬੰਦ ਦੇ ਸੱਦੇ ਦਾ ਸਮਰਥਨ: ਸ਼੍ਰੋਮਣੀ ਕਮੇਟੀ ਦੇ ਦਫ਼ਤਰ ਅਤੇ ਅਦਾਰੇ ਬੰਦ ਰਹਿਣਗੇ

ਅੰਮ੍ਰਿਤਸਰ: 29 ਦਸੰਬਰ 2024
ਕਿਸਾਨ ਜਥੇਬੰਦੀਆਂ ਵੱਲੋਂ 30 ਦਸੰਬਰ ਨੂੰ ਪੰਥਕ ਪੱਧਰ ’ਤੇ ਪੰਜਾਬ ਬੰਦ ਦੇ ਸੱਦੇ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਮਰਥਨ ਕਰਨ ਦਾ ਐਲਾਨ ਕੀਤਾ ਹੈ। ਇਸ ਸੰਦਰਭ ਵਿੱਚ ਕਮੇਟੀ ਦੇ ਦਫ਼ਤਰ ਅਤੇ ਸਬੰਧਤ ਅਦਾਰੇ ਵੀ 30 ਦਸੰਬਰ ਨੂੰ ਬੰਦ ਰਹਿਣਗੇ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇਹ ਫੈਸਲਾ ਕਿਸਾਨੀ ਸੰਘਰਸ਼ ਦੇ ਪ੍ਰਤੀ ਸਮਰਥਨ ਦੇ ਤੌਰ ’ਤੇ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਕਿਸਾਨਾਂ ਦੀਆਂ ਮੰਗਾਂ ਹੱਕੀ ਹਨ ਅਤੇ ਕੇਂਦਰ ਅਤੇ ਸੂਬਾ ਸਰਕਾਰਾਂ ਨੂੰ ਤੁਰੰਤ ਤਰਜੀਹੀ ਪੱਧਰ ’ਤੇ ਇਹ ਮੰਗਾਂ ਮੰਨਣੀਆਂ ਚਾਹੀਦੀਆਂ ਹਨ।
ਇਸ ਤੋਂ ਇਲਾਵਾ, ਐਡਵੋਕੇਟ ਧਾਮੀ ਨੇ ਸ਼੍ਰੋਮਣੀ ਕਮੇਟੀ ਦੀ 30 ਦਸੰਬਰ ਨੂੰ ਹੋਣ ਵਾਲੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਨੂੰ ਵੀ 31 ਦਸੰਬਰ ਲਈ ਮੁਲਤਵੀ ਕਰ ਦਿੱਤਾ ਹੈ। ਉਨ੍ਹਾਂ ਨੇ ਅਪੀਲ ਕੀਤੀ ਹੈ ਕਿ ਸਾਰੇ ਪੰਥਕ ਅਤੇ ਸਮਾਜਿਕ ਸੰਸਥਾਵਾਂ ਨੂੰ ਵੀ ਕਿਸਾਨਾਂ ਦੇ ਹੱਕ ਵਿੱਚ ਖੜ੍ਹਾ ਹੋਣਾ ਚਾਹੀਦਾ ਹੈ
ਕਿ੍ਸਾਨਾ ਸੰਘਰਸ਼ ਵਿੱਚ ਇਹ ਸਮਰਥਨ ਇੱਕ ਵੱਡਾ ਸੰਕੇਤ ਹੈ, ਜਿਸ ਤੋਂ ਸੂਬਾ ਸਰਕਾਰਾਂ ਅਤੇ ਕੇਂਦਰ ਨੂੰ ਆਪਣੇ ਰਵੱਈਏ ’ਚ ਬਦਲਾਅ ਲਿਆਉਣ ਦੀ ਲੋੜ ਹੈ।ਕਿਸਾਨਾਂ ਦੇ ਸੰਘਰਸ਼ ਵਿੱਚ ਇਹ ਸਮਰਥਨ ਇੱਕ ਵੱਡਾ ਸੰਕੇਤ ਹੈ, ਜਿਸ ਤੋਂ ਸੂਬਾ ਸਰਕਾਰਾਂ ਅਤੇ ਕੇਂਦਰ ਨੂੰ ਆਪਣੇ ਰਵੱਈਏ ’ਚ ਬਦਲਾਅ ਲਿਆਉਣ ਦੀ ਲੋੜ ਹੈ।