AmritsarBreaking NewsCrimeE-PaperLocal NewsPunjab
Trending
ਚਾਈਨਾ ਡੋਰ ਖਿਲਾਫ ਪੁਲਿਸ ਦੀ ਸਖ਼ਤ ਕਾਰਵਾਈ, 108 ਗੱਟੂ ਬਰਾਮਦ
ਅੰਮ੍ਰਿਤਸਰ, 29 ਦਸੰਬਰ 2024 (ਕੰਵਲਜੀਤ ਸਿੰਘ , ਅਭਿਨੰਦਨ ਸਿੰਘ)
ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਚਾਈਨਾ ਡੋਰ ਦੇ ਖ਼ਿਲਾਫ਼ ਚਲਾਈ ਮੁਹਿੰਮ ਦੇ ਤਹਿਤ ਡਰੋਨ ਦੀ ਸਹਾਇਤਾ ਨਾਲ ਪਤੰਗਬਾਜ਼ੀ ਕਰਨ ਵਾਲਿਆਂ ’ਤੇ ਨਿਗਰਾਨੀ ਕੀਤੀ। ਇਸ ਮੁਹਿੰਮ ਦੌਰਾਨ ਚਾਈਨਾ ਡੋਰ ਨਾਲ ਪਤੰਗ ਉਡਾ ਰਹੇ ਬੱਚਿਆਂ ਨੂੰ ਕਾਬੂ ਕੀਤਾ ਗਿਆ। ਪੁੱਛਗਿੱਛ ਦੌਰਾਨ ਬੱਚਿਆਂ ਤੋਂ ਮਿਲੀ ਜਾਣਕਾਰੀ ਦੇ ਆਧਾਰ ਤੇ ਚਾਈਨਾ ਡੋਰ ਵੇਚਣ ਵਾਲਿਆਂ ਨੂੰ ਵੀ ਕਾਬੂ ਕਰ ਲਿਆ ਗਿਆ।
ਪੁਲਿਸ ਨੇ ਕਾਰਵਾਈ ਦੌਰਾਨ 108 ਗੱਟੂ ਚਾਈਨਾ ਡੋਰ ਬਰਾਮਦ ਕੀਤੇ। ਬੱਚਿਆਂ ਅਤੇ ਉਹਨਾਂ ਦੇ ਮਾਪਿਆਂ ਨੂੰ ਸਖ਼ਤ ਚੇਤਾਵਨੀ ਦੇ ਕੇ ਰਿਹਾ ਕਰ ਦਿੱਤਾ ਗਿਆ।
ਕਮਿਸ਼ਨਰੇਟ ਪੁਲਿਸ ਦੇ ਅਧਿਕਾਰੀਆਂ ਨੇ ਕਿਹਾ ਕਿ ਸ਼ਹਿਰ ਵਿੱਚ ਸੁਰੱਖਿਆ ਮੁਹੱਈਆ ਕਰਵਾਉਣ ਲਈ ਪੁਲਿਸ ਵਚਨਬੱਧ ਹੈ। ਪਤੰਗਬਾਜ਼ੀ ਦੌਰਾਨ ਚਾਈਨਾ ਡੋਰ ਦੇ ਕਾਰਨ ਹੋਣ ਵਾਲੇ ਹਾਦਸਿਆਂ ਨੂੰ ਰੋਕਣ ਲਈ ਸਖ਼ਤ ਤਦਬੀਰਾਂ ਕੀਤੀਆਂ ਜਾ ਰਹੀਆਂ ਹਨ।