AmritsarBreaking NewsE-Paper‌Local NewsPunjabReligionState
Trending

ਗੁਰਦੁਆਰਾ ਝੰਡਾ ਬੁੰਗਾ ਸਾਹਿਬ ਵਿਖੇ ਸ਼ਹੀਦ ਭਾਈ ਸਤਵੰਤ ਸਿੰਘ ਤੇ ਸ਼ਹੀਦ ਭਾਈ ਕੇਹਰ ਸਿੰਘ ਦੀ ਬਰਸੀ ਮਨਾਈ

ਅੰਮ੍ਰਿਤਸਰ, 6 ਜਨਵਰੀ 2024 (ਅਭਿਨੰਦਨ ਸਿੰਘ)

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਸਮੂਹ ’ਚ ਸਥਿਤ ਗੁਰਦੁਆਰਾ ਝੰਡਾ ਬੁੰਗਾ ਸਾਹਿਬ ਵਿਖੇ ਸ਼ਹੀਦ ਭਾਈ ਸਤਵੰਤ ਸਿੰਘ ਅਤੇ ਸ਼ਹੀਦ ਭਾਈ ਕੇਹਰ ਸਿੰਘ ਦੀ ਬਰਸੀ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਕਮਲਦੀਪ ਸਿੰਘ ਦੇ ਜਥੇ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ। ਅਰਦਾਸ ਭਾਈ ਬਲਜੀਤ ਸਿੰਘ ਨੇ ਕੀਤੀ ਅਤੇ ਪਾਵਨ ਹੁਕਮਨਾਮਾ ਸਿੰਘ ਸਾਹਿਬ ਗਿਆਨੀ ਬਲਜੀਤ ਸਿੰਘ ਨੇ ਸਰਵਣ ਕਰਵਾਇਆ। ਇਸ ਮੌਕੇ ਸੰਗਤ ਨੂੰ ਸੰਬੋਧਨ ਕਰਦਿਆਂ ਸਿੰਘ ਸਾਹਿਬ ਗਿਆਨੀ ਬਲਜੀਤ ਸਿੰਘ ਨੇ ਕਿਹਾ ਕਿ 1984 ’ਚ ਤੱਤਕਾਲੀ ਕਾਂਗਰਸ ਸਰਕਾਰ ਨੇ ਫ਼ੌਜੀ ਹਮਲਾ ਕਰਕੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਢਹਿ-ਢੇਰੀ ਕੀਤਾ ਤੇ ਅਨੇਕਾਂ ਬੇਦੋਸ਼ੀਆਂ ਸੰਗਤਾਂ ਨੂੰ ਸ਼ਹੀਦ ਕੀਤਾ। ਭਾਈ ਸਤਵੰਤ ਸਿੰਘ, ਭਾਈ ਬੇਅੰਤ ਸਿੰਘ ਤੇ ਭਾਈ ਕੇਹਰ ਸਿੰਘ ਨੇ ਇਸ ਦਾ ਬਦਲਾ ਲੈਂਦਿਆਂ ਸਿੱਖ ਕੌਮ ਦਾ ਸਿਰ ਉੱਚਾ ਕੀਤਾ ਅਤੇ ਸ਼ਹਾਦਤ ਪ੍ਰਾਪਤ ਕੀਤੀ। ਉਨ੍ਹਾਂ ਕਿਹਾ ਕਿ ਕੌਮ ਲਈ ਆਪਾ ਵਾਰਨ ਵਾਲੇ ਸ਼ਹੀਦਾਂ ਨੂੰ ਯਾਦ ਕਰਨਾ ਸਾਡਾ ਕੌਮੀ ਫ਼ਰਜ਼ ਹੈ ਅਤੇ ਸਿੱਖ ਕੌਮ ਆਪਣੇ ਸ਼ਹੀਦਾਂ ਨੂੰ ਹਮੇਸ਼ਾ ਯਾਦ ਰੱਖੇਗੀ। ਸਮਾਗਮ ਦੌਰਾਨ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਦਿੱਤੇ ਗਏ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਸ. ਸੁਰਜੀਤ ਸਿੰਘ ਭਿੱਟੇਵਡ, ਭਾਈ ਮਨਜੀਤ ਸਿੰਘ ਭੂਰਾਕੋਹਨਾ, ਭਾਈ ਅਜਾਇਬ ਸਿੰਘ ਅਭਿਆਸੀ, ਭਾਈ ਚਰਨਜੀਤ ਸਿੰਘ ਜੱਸੋਵਾਲ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਸਾਬਕਾ ਜਥੇਦਾਰ ਗਿਆਨੀ ਜਸਬੀਰ ਸਿੰਘ ਰੋਡੇ, ਸ. ਸਿਮਰਨਜੀਤ ਸਿੰਘ ਮਾਨ, ਸ. ਸਰਬਜੀਤ ਸਿੰਘ ਮੈਂਬਰ ਪਾਰਲੀਮੈਂਟ, ਸ. ਵਰਿਆਮ ਸਿੰਘ ਅਗਵਾਨ, ਦਲ ਖਾਲਸਾ ਦੇ ਆਗੂ ਸ. ਕੰਵਲਪਾਲ ਸਿੰਘ, ਸ. ਪਰਮਜੀਤ ਸਿੰਘ ਮੰਡ, ਸ. ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਸ. ਤਰਸੇਮ ਸਿੰਘ, ਸ. ਰਣਜੀਤ ਸਿੰਘ ਭੋਮਾ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਵਧੀਕ ਮੈਨੇਜਰ ਸ. ਇਕਬਾਲ ਸਿੰਘ ਮੁਖੀ, ਸ. ਬਿਕਰਮਜੀਤ ਸਿੰਘ ਝੰਗੀ, ਸ. ਗੁਰਿੰਦਰ ਸਿੰਘ ਦੇਵੀਦਾਸਪੁਰ, ਸ. ਜੁਗਰਾਜ ਸਿੰਘ, ਸ. ਗੁਰਤਿੰਦਰਪਾਲ ਸਿੰਘ, ਸ. ਅਜੇ ਸਿੰਘ, ਸ. ਈਮਾਨ ਸਿੰਘ ਮਾਨ, ਸ. ਜਰਨੈਲ ਸਿੰਘ ਸਖੀਰਾ ਸਮੇਤ ਸੰਗਤਾਂ ਮੌਜੂਦ ਸਨ।

admin1

Related Articles

Back to top button