AmritsarBreaking NewsCrimeE-PaperLocal NewsPunjab
Trending
ਥਾਣਾ ਇਸਲਾਮਾਬਾਦ ਵੱਲੋਂ ਇੱਕ ਨਜ਼ਾਇਜ਼ ਪਿਸਟਲ ਤੇ ਕਾਰ ਕਰੇਟਾ ਸਮੇਤ 01 ਕਾਬੂ

ਅੰਮ੍ਰਿਤਸਰ, 9 ਜਨਵਰੀ 2025 (ਸੁਖਬੀਰ ਸਿੰਘ)
ਸ੍ਰੀ ਜਸਪਾਲ ਸਿੰਘ ਪੀ.ਪੀ.ਐਸ, ਏ.ਸੀ.ਪੀ ਕੇਂਦਰੀ,ਅੰਮ੍ਰਿਤਸਰ ਦੀ ਨਿਗਰਾਨੀ ਹੇਠ ਸਬ-ਇੰਸਪੈਕਟਰ ਜਸਬੀਰ ਸਿੰਘ ਦੀ ਪੁਲਿਸ ਪਾਰਟੀ ਏ.ਐਸ.ਆਈ ਨਰਿੰਦਰ ਸਿੰਘ ਸਮੇਤ ਸਾਥੀ ਕਰਮਚਾਰੀਆਂ ਵੱਲੋਂ ਪੁਖ਼ਤਾ ਸੂਚਨਾਂ ਦੇ ਅਧਾਰ ਤੇ ਇਸਲਾਮਾਬਾਦ ਦੇ ਖੇਤਰ ਤੋਂ ਇੰਦਰਜੀਤ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਪਿੰਡ ਵਾ ਤਾਰਾ ਸਿੰਘ ਥਾਣਾ ਖਾਲੜਾ ਜਿਲ੍ਹਾ ਤਰਨ ਤਾਰਨ ਨੂੰ ਕਾਬੂ ਕਰਕੇ 01 ਪਿਸਟਲ .32 ਬੋਰ, ਤੇ ਕਾਰ ਕਰੇਟਾ ਬ੍ਰਾਮਦ ਕੀਤੀ ਗਈ। ਗ੍ਰਿਫ਼ਤਾਰ ਦੋਸ਼ੀ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕਰਕੇ ਬਾਰੀਕੀ ਨਾਲ ਪੁੱਛਗਿੱਛ ਕੀਤੀ ਜਾਵੇਗੀ।



