AmritsarBreaking NewsE-Paper‌Local News
Trending

ਜ਼ਿਲ੍ਹਾ ਪੱਧਰੀ ਆਨਲਾਈਨ ਇਲੈਕਸ਼ਨ ਕੁਇਜ਼ ਮੁਕਾਬਲਾ 19 ਜਨਵਰੀ ਨੂੰ : ਜ਼ਿਲ੍ਹਾ ਚੋਣ ਅਫਸਰ

ਇਲੈਕਸ਼ਨ ਕੁਇਜ਼-2025

ਅੰਮ੍ਰਿਤਸਰ, 9 ਜਨਵਰੀ 2025 (ਬਿਊਰੋ ਰਿਪੋਰਟ)

ਭਾਰਤੀ ਲੋਕਤੰਤਰ ਵਿੱਚ ਵੱਧ ਤੋਂ ਵੱਧ ਲੋਕਾਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਤੇ ਵੋਟਰਾਂ ਨੂੰ ਜਾਗਰੂਕ ਕਰਨ ਲਈ ਮੁੱਖ ਚੋਣ ਅਫ਼ਸਰ, ਪੰਜਾਬ ਅਤੇ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਰਾਸ਼ਟਰੀ ਵੋਟਰ ਦਿਵਸ ਜੋ ਕਿ 25 ਜਨਵਰੀ 2025 ਨੂੰ ਸਮਰਪਿਤ ਪੰਜਾਬ “ਇਲੈਕਸ਼ਨ ਕੁਇਜ਼-2025” ਤਹਿਤ ਮੁਕਾਬਲੇ ਆਨਲਾਈਨ ਤੇ ਆਫਲਾਈਨ ਕਰਵਾਏ ਜਾ ਰਹੇ ਹਨ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਵਧੀਕ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਜੋਤੀ ਬਾਲਾ ਨੇ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਲਈ ਆਨਲਾਈਨ ਰਜਿਸਟਰੇਸ਼ਨ 17 ਜਨਵਰੀ ਤੱਕ ਵੈਬਸਾਈਟ https://punjab.indiastatquiz.com ’ਤੇ ਕਰਵਾਈ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰੀ ਆਨਲਾਈਨ ਇਲੈਕਸ਼ਨ ਕੁਇਜ਼ ਮੁਕਾਬਲਾ 19 ਜਨਵਰੀ ਨੂੰ ਤੇ ਸੂਬਾ ਪੱਧਰੀ ਆਫਲਾਈਨ ਮੁਕਾਬਲਾ 24 ਜਨਵਰੀ, 2025 ਨੂੰ ਹੋਵੇਗਾ। ਉਨਾਂ ਕਿਹਾ ਕਿ ਰਜਿਸਟਰੇਸ਼ਨ ਸਮੇਂ ਹਰੇਕ ਬਿਨੈਕਾਰ ਨੂੰ ਬਤੌਰ ਸਬੂਤ ਆਪਣਾ ਆਧਾਰ ਕਾਰਡ, ਵੋਟਰ ਕਾਰਡ, ਜਾਂ ਸਕੂਲ /ਕਾਲਜ ਦਾ ਆਈਡੀ ਕਾਰਡ ਅਪਲੋਡ ਕਰਨਾ ਜ਼ਰੂਰੀ ਹੋਵੇਗਾ।
ਵਧੀਕ ਜ਼ਿਲ੍ਹਾ ਚੋਣ ਅਫਸਰ ਨੇ ਦੱਸਿਆ ਕਿ ਪਹਿਲੇ ਗੇੜ ਵਿੱਚ ਆਨਲਾਈਨ ਮੁਕਾਬਲਿਆਂ ਤਹਿਤ ਜ਼ਿਲ੍ਹਾ ਪੱਧਰ ਦੇ ਜੇਤੂਆ ਦੀ ਪਛਾਣ ਕੀਤੀ ਜਾਵੇਗੀ ਅਤੇ ਫਾਈਨਲ ਆਫਲਾਈਨ ਮੁਕਾਬਲਾ 23 ਜ਼ਿਲ੍ਹਿਆ ਦੇ ਜੇਤੂਆ ਵਿਚਕਾਰ 24 ਜਨਵਰੀ, 2025 ਨੂੰ ਲੁਧਿਆਣਾ ਵਿਖੇ ਕਰਵਾਇਆ ਜਾਵੇਗਾ ਅਤੇ ਸੂਬਾ ਪੱਧਰੀ ਮੁਕਾਬਲਿਆਂ ਦੇ ਜੇਤੂਆ ਨੂੰ ਪਹਿਲਾ ਇਨਾਮ ਵਿੰਡੋ ਲੈਪਟਾਪ, ਦੂਜਾ ਇਨਾਮ ਐਂਡਰੋਇਡ ਟੈਬਲੇਟ ਤੇ ਤੀਜਾ ਇਨਾਮ ਸਮਾਰਟ ਘੜੀ ਦੇ ਕੇ ਮੁੱਖ ਚੋਣ ਅਫ਼ਸਰ, ਪੰਜਾਬ ਵੱਲੋਂ ਕੌਮੀ ਰਾਸ਼ਟਰੀ ਵੋਟਰ ਦਿਵਸ ਮੌਕੇ ਲੁਧਿਆਣਾ ਵਿਖੇ ਸਨਮਾਨਿਤ ਕੀਤਾ ਜਾਵੇਗਾ।
admin1

Related Articles

Back to top button