ਅੰਮ੍ਰਿਤਸਰ, 06 ਮਾਰਚ 2026 (ਸੁਖਬੀਰ ਸਿੰਘ,ਅਭਿਨੰਦਨ ਸਿੰਘ)
ਖਾਲਸਾ ਕਾਲਜ ਦੇ ਅੰਗਰੇਜ਼ੀ ਵਿਭਾਗ ਵੱਲੋਂ ਇੰਸਟੀਚਿਊਸ਼ਨ ਇਨੋਵੇਸ਼ਨ ਕੌਂਸਲ ਦੇ ਸਹਿਯੋਗ ਨਾਲ ਵਿਦਿਆਰਥੀਆਂ ਨੂੰ ਸੰਵਾਦ ਹੁਨਰ ਦੀ ਮਹੱਤਤਾ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਕਿੱਤਾਮੁੱਖੀ ਸੰਵਾਦ ਹੁਨਰ ਦੀ ਭੂਮਿਕਾ ਵਿਸ਼ੇ ’ਤੇ ਵਰਕਸਾਪ ਕਰਵਾਈ ਗਈ। ਕਾਲਜ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ ਦੇ ਦਿਸ਼ਾ-ਨਿਰਦੇਸ਼ਾਂ ’ਤੇ ਕਰਵਾਏ ਗਏ ਉਕਤ ਪ੍ਰੋਗਰਾਮ ਦਾ ਉਦੇਸ਼ ਵਿਦਿਆਰਥੀਆਂ ਨੂੰ ਸਫਲ ਨਿੱਜੀ ਅਤੇ ਪੇਸ਼ੇਵਰ ਜੀਵਨ ਨੂੰ ਆਕਾਰ ਦੇਣ ’ਚ ਸੰਚਾਰ ਹੁਨਰ ਦੀ ਮਹੱਤਤਾ ਪ੍ਰਤੀ ਜਾਗਰੂਕ ਕਰਨਾ ਸੀ।
ਇਸ ਮੌਕੇ ਪ੍ਰਿੰ: ਡਾ: ਰੰਧਾਵਾ ਨੇ ਮੁੱਖ ਮਹਿਮਾਨ ਅਤੇ ਪ੍ਰੋ: ਬਿਨੋਦ ਕੌਰ, ਐਸੋਸੀਏਟ ਪ੍ਰੋਫ਼ੈਸਰ ਅਤੇ ਅਪਲਾਈਡ ਸਾਇੰਸਿਜ਼ ਵਿਭਾਗ, ਅੰਮ੍ਰਿਤਸਰ ਗਰੁੱਪ ਆਫ਼ ਕਾਲਜਿਜ਼ ਦੇ ਮੁਖੀ ਨੇ ਮੁੱਖ ਵਕਤਾ ਵਜੋਂ ਸ਼ਾਮਿਲ ਹੋਏ। ਪ੍ਰੋਗਰਾਮ ਦੀ ਸ਼ੁਰੂਆਤ ਕਾਲਜ ਸ਼ਬਦ ਨਾਲ ਕੀਤੀ ਗਈ। ਇਸ ਮੌਕੇ ਵਿਭਾਗ ਮੁਖੀ ਪ੍ਰੋ: ਸੁਪਨਿੰਦਰਜੀਤ ਕੌਰ ਨੇ ਮਹਿਮਾਨਾਂ ਦਾ ਸਵਾਗਤ ਕਰਨ ਉਪਰੰਤ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ ਵਿਭਾਗ ਦੀ ਵਚਨਬੱਧਤਾ ਨੂੰ ਉਜਾਗਰ ਕੀਤਾ।
ਇਸ ਮੌਕੇ ਪ੍ਰਿੰ: ਡਾ: ਰੰਧਾਵਾ ਨੇ ਕਿਹਾ ਕਿ ਸੰਵਾਦ ਕਰਨ ਦਾ ਹੁਨਰ ਮਨੱਖੀ ਰਿਸ਼ਤਿਆਂ ’ਚ ਗ੍ਰੀਸ ਦਾ ਕੰਮ ਕਰਦਾ ਹੈ ਅਤੇ ਮਨੁੱਖੀ ਸਮਾਜ ਨੂੰ ਸੁਖਾਵਾ ਕਰਦਾ ਹੈ। ਉਨ੍ਹਾਂ ਕਿਹਾ ਕਿ ਅਕਾਦਮਿਕ ਉੱਤਮਤਾ ਗਿਆਨ ਦੀ ਬੁਨਿਆਦ ਰੱਖਦੀ ਹੈ, ਸੰਵਾਦ ਹੁਨਰ ਭਾਵਨਾਤਮਕ ਬੁੱਧੀ, ਅਨੁਕੂਲਤਾ ਅਤੇ ਟੀਮ ਵਰਕ ਹੈ ਜੋ ਵਿਅਕਤੀਆਂ ਨੂੰ ਉਨ੍ਹਾਂ ਦੇ ਪੇਸ਼ੇਵਰ ਜ਼ਿਦਗੀ ’ਚ ਉੱਤਮਤਾ ਹਾਸਲ ਕਰਨ ਲਈ ਤਾਕਤ ਪ੍ਰਦਾਨ ਕਰਦਾ ਹੈ।
ਇਸ ਮੌਕੇ ਪ੍ਰੋ. ਬਿਨੋਦ ਕੌਰ ਨੇ ਸੰਵਾਦ ਹੁਨਰਾਂ ਦੀ ਪ੍ਰਕਿਰਤੀ ਅਤੇ ਦਾਇਰੇ ਸਬੰਧੀ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਪ੍ਰਭਾਵੀ ਸੰਚਾਰ, ਆਤਮ-ਵਿਸ਼ਵਾਸ, ਲੀਡਰਸ਼ਿਪ ਗੁਣਾਂ ਅਤੇ ਵਿਅਕਤੀਗਤ ਵਿਕਾਸ ਲਈ ਵਿਹਾਰਕ ਰਣਨੀਤੀਆਂ ’ਤੇ ਚਰਚਾ ਕਰਦਿਆਂ ਦਿਲਚਸਪ ਉਦਾਹਰਣਾਂ ਰਾਹੀਂ ਦਰਸਾਇਆ ਕਿ ਕਿਵੇਂ ਸੰਵਾਦ ਹੁਨਰ ਰੁਜ਼ਗਾਰ ਪ੍ਰਪਾਤ ਕਰਨ, ਨੌਕਰੀ ’ਚ ਤਰੱਕੀ ਅਤੇ ਨਿੱਜੀ ਵਿਕਾਸ ਨੂੰ ਮਹੱਤਵਪੂਰਨ ਤੌਰ ’ਤੇ ਪ੍ਰਭਾਵਿਤ ਕਰਦੇ ਹਨ। ਇਸ ਮੌਕੇ ਉਨ੍ਹਾਂ ਵਿਦਿਆਰਥੀਆਂ ਦੇ ਸਵਾਲਾਂ ਦੇ ਜਵਾਬ ਵੀ ਦਿੱਤੇ।
ਇਸ ਮੌਕੇ ਇੰਸਟੀਚਿਊਸ਼ਨ ਇਨੋਵੇਸ਼ਨ ਕੌਂਸਲ ਪ੍ਰਧਾਨ ਡਾ. ਗੁਰਸ਼ਰਨ ਕੌਰ ਨੇ ਕਿਹਾ ਨਵੀਆਂ ਖੋਜ਼ਾਂ ਅਤੇ ਕਾਢਾਂ ਨੂੰ ਸਹੀ ਸੰਚਾਰ ਅਤੇ ਸੰਵਾਦ ਹੁਨਰ ਤੋਂ ਬਿਨ੍ਹਾਂ ਸਮਾਜ ਤੱਕ ਪੁਹੰਚਾਇਆ ਨਹੀਂ ਜਾ ਸਕਦਾ। ਇਸ ਮੌਕੇ ਡਾ: ਸਾਵੰਤ ਸਿੰਘ ਮੰਟੋ ਨੇ ਪ੍ਰੋ. ਬਿਨੋਦ ਕੌਰ ਦਾ ਕਾਲਜ ਦੇ ਵਿਦਿਆਰਥੀਆਂ ਨਾਲ ਆਪਣਾ ਗਿਆਨ ਸਾਂਝਾ ਕਰਨ ਲਈ ਅਤੇ ਪ੍ਰਿੰ: ਡਾ: ਰੰਧਾਵਾ ਦੀ ਅਗਵਾਈ ਅਤੇ ਪ੍ਰੋ: ਸੁਪਨਿੰਦਰਜੀਤ ਕੌਰ ਦੀ ਰਹਿਨੁਮਾਈ ਅਤੇ ਵਿਭਾਗ ਦੇ ਸਮੂਹ ਅਧਿਆਪਕਾਂ ਦੇ ਅਣਥੱਕ ਯਤਨਾਂ ਲਈ ਧੰਨਵਾਦ ਕੀਤਾ। ਜਦਕਿ ਮੰਚ ਦਾ ਸੰਚਾਲਨ ਪ੍ਰੋ: ਪੂਜਾ ਕਾਲੀਆ ਨੇ ਬਾਖੂਬੀ ਨਿਭਾਇਆ। ਇਸ ਮੌਕੇ ਪ੍ਰੋ: ਮਲਕਿੰਦਰ ਸਿੰਘ, ਪ੍ਰੋ: ਦਲਜੀਤ ਸਿੰਘ, ਡਾ: ਮਮਤਾ ਮਹਿੰਦਰੂ, ਪ੍ਰੋ: ਵਿਜੇ ਬਰਨਾਰਡ, ਡਾ: ਜਸਵਿੰਦਰ ਕੌਰ ਔਲਖ, ਪ੍ਰੋ: ਗੁਰਪ੍ਰੀਤ ਸਿੰਘ, ਪ੍ਰੋ: ਹਰਸ਼ ਸਲਾਰੀਆ, ਪ੍ਰੋ: ਸੌਰਵ ਮੇਘ, ਪ੍ਰੋ: ਹਰਮਨਪ੍ਰੀਤ ਸਿੰਘ, ਪ੍ਰੋ: ਅਭਿਸ਼ੇਕ ਠਾਕੁਰ, ਡਾ. ਅਕਾਂਕਸ਼ਾ ਨੌਟਿਆਲ, ਪ੍ਰੋ: ਵਿਮਲਜੀਤ ਕੌਰ ਅਤੇ ਹੋਰ ਸਟਾਫ਼ ਹਾਜ਼ਰ ਸੀ।